ਡਾ. ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸੰਸਕਾਰ

0
181

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸੰਸਕਾਰ ਸਨਿੱਚਰਵਾਰ ਕਸ਼ਮੀਰੀ ਗੇਟ ਸਥਿਤ ਨਿਗਮਬੋਧ ਘਾਟ ’ਚ ਕੀਤਾ ਗਿਆ। ਚਿਖਾ ਨੂੰ ਅਗਨੀ ਵੱਡੀ ਧੀ ਉਪਿੰਦਰ ਸਿੰਘ ਨੇ ਦਿਖਾਈ।
ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਿ੍ਰਅੰਕਾ ਗਾਂਧੀ ਵਾਡਰਾ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਵੱਡੀ ਗਿਣਤੀ ’ਚ ਸਰਕਾਰੀ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ। ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਏਲ ਵਾਂਗਚੁਕ ਤੇ ਮਾਰੀਸ਼ਸ਼ ਦੇ ਵਿਦੇਸ਼ ਮੰਤਰੀ ਧਨੰਜਏ ਰਾਮਫੁਲ ਵੀ ਪੁੱਜੇ।
ਇਸ ਤੋਂ ਪਹਿਲਾਂ ਉਨ੍ਹਾ ਦੀ ਮਿ੍ਰਤਕ ਦੇਹ ਫੁੱਲਾਂ ਨਾਲ ਸਜੀ ਗੱਡੀ ’ਚ ਉਨ੍ਹਾ ਦੀ ਰਿਹਾਇਸ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ, ਜਿੱਥੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।