ਸ਼ਿਮਲਾ : ਹਿਮਾਚਲ ਤੋਂ ਕਾਂਗਰਸ ਦੇ ਵਿਧਾਇਕ ਪਵਨ ਕੁਮਾਰ ਕਾਜਲ ਅਤੇ ਲਖਵਿੰਦਰ ਸਿੰਘ ਰਾਣਾ ਬੁੱਧਵਾਰ ਭਾਜਪਾ ’ਚ ਸ਼ਾਮਲ ਹੋ ਗਏ। ਕਾਜਲ ਕਾਂਗੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ, ਜਦਕਿ ਰਾਣਾ ਨਾਲਾਗੜ੍ਹ ਤੋਂ ਵਿਧਾਇਕ ਹਨ। ਕਾਜਲ ਕਾਂਗਰਸ ਦੀ ਹਿਮਾਚਲ ਇਕਾਈ ਦੇ ਕਾਰਜਕਾਰੀ ਪ੍ਰਧਾਨ ਸਨ ਤੇ ਕਾਂਗਰਸ ਨੇ ਮੰਗਲਵਾਰ ਦੇਰ ਰਾਤ ਉਨ੍ਹਾ ਨੂੰ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਰਾਣਾ ਸੂਬਾ ਇਕਾਈ ਦੇ ਮੀਤ ਪ੍ਰਧਾਨ ਸਨ।