ਪੁਜਾਰੀਆਂ-ਗ੍ਰੰਥੀਆਂ ਨੂੰ 18-18 ਹਜ਼ਾਰ ਰੁਪਏ ਮਹੀਨਾ ਦੇਵਾਂਗੇ : ਕੇਜਰੀਵਾਲ

0
151

ਨਵੀਂ ਦਿੱਲੀ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਆਗਾਮੀ ਚੋਣਾਂ ਵਿਚ ਮੁੜ ਦਿੱਲੀ ’ਚ ਸੱਤਾ ਸੰਭਾਲਦੀ ਹੈ ਤਾਂ ਹਿੰਦੂ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਦਾ ਮਹੀਨਾਵਾਰ ਭੱਤਾ ਦੇਣ ਲਈ ‘ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ’ ਸ਼ੁਰੂ ਕਰੇਗੀ। ਕੇਜਰੀਵਾਲ ਨੇ ਕਿਹਾਪੁਜਾਰੀ ਅਤੇ ਗ੍ਰੰਥੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਪਰ ਉਹ ਅਕਸਰ ਇੱਕ ਅਣਗੌਲਿਆ ਵਰਗ ਹੁੰਦੇ ਹਨ। ਦੇਸ਼ ’ਚ ਪਹਿਲੀ ਵਾਰ, ਅਸੀਂ ਉਨ੍ਹਾਂ ਦੀ ਸਹਾਇਤਾ ਲਈ ਇੱਕ ਯੋਜਨਾ ਪੇਸ਼ ਕਰ ਰਹੇ ਹਾਂ, ਜਿਸ ਤਹਿਤ ਉਨ੍ਹਾਂ ਨੂੰ 18,000 ਰੁਪਏ ਦਾ ਮਾਸਕ ਭੱਤਾ ਮਿਲੇਗਾ। ਇਸ ਯੋਜਨਾ ਲਈ ਰਜਿਸਟਰੇਸ਼ਨ ਮੰਗਲਵਾਰ ਤੋਂ ਸ਼ੁਰੂ ਹੋਵੇਗੀ।
ਉਨ੍ਹਾ ਇਹ ਵੀ ਕਿਹਾ ਕਿ ਉਹ ਮੰਗਲਵਾਰ ਨੂੰ ਕਨਾਟ ਪਲੇਸ ਦੇ ਹਨੂੰਮਾਨ ਮੰਦਰ ਦਾ ਦੌਰਾ ਕਰਨਗੇ ਤਾਂ ਜੋ ਉੱਥੇ ਪੁਜਾਰੀਆਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਸਕੇ। ਹੋਰ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਵੀ ‘ਆਪ’ ਵਰਕਰਾਂ ਵੱਲੋਂ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸੇ ਦੌਰਾਨ, ਦਿੱਲੀ ’ਚ ਦਿੱਲੀ ਵਕਫ ਬੋਰਡ ਅਧੀਨ ਮਸਜਿਦਾਂ ਦੇ ਇਮਾਮਾਂ ਨੇ ਆਪਣੀਆਂ ਤਨਖਾਹਾਂ ਜਾਰੀ ਕਰਨ ’ਚ ਦੇਰੀ ਨੂੰ ਲੈ ਕੇ ਕੇਜਰੀਵਾਲ ਦੇ ਨਿਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਮਾਸਿਕ ਮਾਣ ਭੱਤਾ 18,000 ਰੁਪਏ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੇਰੀ ਨਾਲ ਮਿਲ ਰਿਹਾ ਹੈ।