ਚੰਡੀਗੜ੍ਹ (ਗੁਰਜੀਤ ਬਿੱਲਾ)-ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਛੁੱਟੀਆਂ ਵਧਾਈਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ। ਆਂਗਣਵਾੜੀ ਸੈਂਟਰਾਂ ’ਚ ਵੀ 3-6 ਸਾਲ ਦੇ ਬੱਚਿਆਂ ਨੂੰ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਛੁੱਟੀਆਂ ਦੌਰਾਨ ਟੇਕਹੋਮ ਰਾਸ਼ਨ ਦਿੱਤਾ ਜਾਵੇਗਾ।