ਐੱਸ ਕੇ ਐੱਮ ਸੁਪਰੀਮ ਕੋਰਟ ਦੀ ਕਮੇਟੀ ਨੂੰ ਨਹੀਂ ਮਿਲੇਗਾ

0
156

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨਾਲ ਚਰਚਾ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ। ਮੋਰਚੇ ਦੇ ਮੀਡੀਆ ਸੈੱਲ ਨੇ ਦੱਸਿਆ ਕਿ ਕਮੇਟੀ ਨੇ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਕਰਨ ਲਈ 3 ਜਨਵਰੀ ਨੂੰ ਸੱਦਿਆ ਸੀ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਰੀਕੇਡ ਦੇ ਸੰਦਰਭ ’ਚ ਕਮੇਟੀ ਦਾ ਗਠਨ ਕੀਤਾ ਸੀ, ਪਰ ਐੱਸ ਕੇ ਐੱਮ ਉਸ ਅੰਦੋਲਨ ਦਾ ਹਿੱਸਾ ਨਹੀਂ ਹੈ। ਮੋਰਚੇ ਨੇ ਕਿਹਾ ਹੈ ਕਿ ਉਹ ਸਿਧਾਂਤਕ ਤੌਰ ’ਤੇ ਅਦਾਲਤ ਦੇ ਦਖਲ ਨੂੰ ਸਵੀਕਾਰ ਨਹੀਂ ਕਰਦਾ, ਕਿਉਂਕਿ ਕਿਸਾਨ ਨੀਤੀਗਤ ਮੁੱਦਿਆਂ ’ਤੇ ਕੇਂਦਰ ਸਰਕਾਰ ਨਾਲ ਲੜ ਰਹੇ ਹਨ, ਜਿੱਥੇ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।