ਅੱਜ ਸੰਘਰਸ਼ ਦੇ ਸਾਥੀਆਂ ਨੂੰ ਮਿਲਣ ਦੀ ਇੱਛਾ : ਡੱਲੇਵਾਲ

0
243

ਪਾਤੜਾਂ : ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ਼ੁੱਕਰਵਾਰ ਇੱਕ ਵੀਡੀਓ ਸੁਨੇਹੇ ਰਾਹੀਂ ਅਪੀਲ ਕੀਤੀ ਕਿ ਉਹ ਉਨ੍ਹਾਂ ਸਾਰੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ, ਜੋ ਐੱਮ ਐੱਸ ਪੀ ਦੀ ਲੜਾਈ ਦਾ ਹਿੱਸਾ ਹਨ ਤੇ ਇਸ ਲੜਾਈ ਨੂੰ ਮਜ਼ਬੁੂਤੀ ਨਾਲ ਲੜਨਾ ਚਾਹੁੰਦੇ ਹਨ। ਡੱਲੇਵਾਲ ਨੇ ਕਿਹਾ ਕਿ ਉਹ ਇਨ੍ਹਾਂ ਸਾਰੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ ਉੱਤੇ ਦੇਖਣਾ ਚਾਹੁੰਦੇ ਹਨ। ਉਨ੍ਹਾ ਕਿਹਾ ਕਿ ਉਹ ਦੇਸ਼ ਦੀ ਕਿਸਾਨੀ ਨੂੰ ਬਚਾਉਣ ਅਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਉਣ ਲਈ ਇਹ ਲੜਾਈ ਲੜ ਰਹੇ ਹਨ। ਇਸ ਲੜਾਈ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਲਈ 4 ਜਨਵਰੀ ਨੂੰ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਮਹਾਪੰਚਾਇਤ ਸੱਦੀ ਗਈ ਹੈ। ਉਨ੍ਹਾ ਦੀ ਇੱਛਾ ਹੈ ਕਿ ਜਿਨ੍ਹਾਂ ਦੀ ਉਨ੍ਹਾ 44 ਸਾਲ ਸੇਵਾ ਕੀਤੀ ਹੈ, ਉਨ੍ਹਾਂ ਦੇ ਦਰਸ਼ਨ ਕਰ ਕੇ ਦੇਸ਼ ਦੇ ਕਿਸਾਨਾਂ ਦੇ ਨਾਂਅ ਇੱਕ ਸੰਦੇਸ਼ ਜਾਰੀ ਕੀਤਾ ਜਾਵੇ।
ਚੌਹਾਨ ਦੀ ਅੱਜ ਖੇਤੀ ਮੰਤਰੀਆਂ ਨਾਲ ਮੀਟਿੰਗ
ਚੰਡੀਗੜ੍ਹ : ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀ ਸੈਕਟਰ ਦੀਆਂ ਮੰਗਾਂ ਤੇ ਸੁਧਾਰਾਂ ਨੂੰ ਲੈ ਕੇ ਸੂਬਿਆਂ ਦੇ ਖੇਤੀ ਮੰਤਰੀਆਂ ਦੀ ਸ਼ਨਿੱਚਰਵਾਰ ਮੀਟਿੰਗ ਬੁਲਾਈ ਹੈ। ਇਹ ਵਰਚੁਅਲ ਮੀਟਿੰਗ 11 ਵਜੇ ਹੋਵੇਗੀ, ਜਿਸ ਵਿੱਚ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹੋਣਗੇ।