ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਸ਼ੁੱਕਰਵਾਰ ਉਨ੍ਹਾ ਦੀ ਰਿਹਾਇਸ਼ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਅਰਦਾਸ ਵਿੱਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅਨਸਾਰੀ, ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਹੋਰ ਸਿਆਸੀ ਆਗੂ ਪਾਰਟੀ ਸਫਾਂ ਤੋਂ ਉਪਰ ਉੱਠ ਕੇ ਸ਼ਾਮਲ ਹੋਏ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਗੁੁਰਬਾਣੀ ’ਚੋਂ ਇਕ ਸ਼ਬਦ ਦਾ ਗਾਇਨ ਵੀ ਕੀਤਾ। ਡਾ. ਸਿੰਘ ਦੀ ਰਸਮੀ ਅੰਤਮ ਅਰਦਾਸ ਲਈ ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਰੱਖਿਆ ਗਿਆ ਹੈ।


