ਨਵੀਂ ਦਿੱਲੀ : 70 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਨੇ ਸ਼ੁੱਕਰਵਾਰ ਜਾਰੀ ਕੀਤੀ ਆਪਣੀ ਤੀਜੀ ਸੂਚੀ ’ਚ ਸਿਰਫ ਇੱਕ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਕਾਲਕਾਜੀ ਸੀਟ ਤੋਂ ਅਲਕਾ ਲਾਂਬਾ ਨੂੰ ਟਿਕਟ ਦਿੱਤੀ ਹੈ, ਜਿੱਥੋਂ ਮੁੱਖ ਮੰਤਰੀ ਆਤਿਸ਼ੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੈ।
ਕਾਂਗਰਸ ਨੇ ਹੁਣ ਤੱਕ 48 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਉਸਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਬੇਟੇ ਸੰਦੀਪ ਦੀਕਸ਼ਿਤ ਨੂੰ ਨਵੀਂ ਦਿੱਲੀ ਦੀ ਸੀਟ ਤੋਂ ਕੇਜਰੀਵਾਲ ਦੇ ਖਿਲਾਫ ਉਤਾਰਿਆ ਹੈ। ‘ਆਪ’ ਸਾਰੇ 70 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਭਾਜਪਾ ਨੇ ਪੱਤੇ ਨਹੀਂ ਖੋਲ੍ਹੇ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਵੀ ਜਲਦ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਇਸ ਵਾਰ ਅਜੀਤ ਪਵਾਰ ਦੀ ਅਗਵਾਈ ਵਾਲੀ ਐੱਨ ਸੀ ਪੀ ਨੇ ਵੀ 11 ਉਮੀਦਵਾਰ ਖੜ੍ਹੇ ਕੀਤੇ ਹਨ।


