ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਦਾ ਪਰਦਾਫਾਸ਼; ਮੁੱਖ ਸਰਗਨੇ ਸਣੇ 12 ਗਿ੍ਰਫਤਾਰ

0
217

ਚੰਡੀਗੜ੍ਹ/ਅੰਮਿ੍ਰਤਸਰ (ਗੁਰਜੀਤ ਬਿੱਲਾ/ਨਰਿੰਦਰਜੀਤ ਸਿੰਘ)
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਤਹਿਤ ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 12 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗਿਰੋਹ ਦਾ ਮੁੱਖ ਸਰਗਨਾ ਵੀ ਸ਼ਾਮਲ ਹੈ, ਜਿਸ ਦੀ ਪਛਾਣ ਮਨਜੀਤ ਸਿੰਘ ਉਰਫ਼ ਭੋਲਾ ਵਾਸੀ ਪਿੰਡ ਝੰਜੋਟੀ, ਅਜਨਾਲਾ ਵਜੋਂ ਕੀਤੀ ਗਈ ਹੈ। ਇਹ ਜਾਣਕਾਰੀ ਡੀਜਪੀ ਗੌਰਵ ਯਾਦਵ ਨੇ ਇੱਥੇ ਦਿੱਤੀ।ਫੜੇ ਗਏ ਹੋਰ 11 ਵਿਅਕਤੀਆਂ ਦੀ ਪਛਾਣ ਅਨਿਕੇਤ ਵਰਮਾ ਵਾਸੀ ਛੇਹਰਟਾ; ਜੋਬਨਪ੍ਰੀਤ ਸਿੰਘ ਉਰਫ ਜੋਬਨ ਵਾਸੀ ਛੇਹਰਟਾ; ਬਬਲੀ ਵਾਸੀ ਨਰਾਇਣਗੜ੍ਹ, ਛੇਹਰਟਾ; ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਗੁਰੂ ਕੀ ਵਡਾਲੀ; ਅੰਮਿ੍ਰਤਪਾਲ ਸਿੰਘ ਉਰਫ ਅੰਸ਼ ਵਾਸੀ ਨਰਾਇਣਗੜ੍ਹ, ਛੇਹਰਟਾ; ਰੇਸ਼ਮਾ ਵਾਸੀ ਕਰਤਾਰ ਨਗਰ, ਛੇਹਰਟਾ ; ਹਰਸ਼ਪ੍ਰੀਤ ਸਿੰਘ ਉਰਫ਼ ਹਰਮਨ ਉਰਫ਼ ਹੰਮਾ ਵਾਸੀ ਪਿੰਡ ਠੰਡਾ (ਅੰਮਿ੍ਰਤਸਰ), ਅੰਮਿ੍ਰਤਸਰ ਦੇ ਪਿੰਡ ਫਤਿਹਪੁਰ ਦੇ ਮਨਦੀਪ ਸਿੰਘ ਉਰਫ ਕੌਸ਼ਲ ਉਰਫ ਜੋਸ਼ੀ ਵਾਸੀ ਪਿੰਡ ਫਤਿਹਪੁਰ (ਅੰਮਿ੍ਰਤਸਰ), ਗੁਰਪ੍ਰੀਤ ਸਿੰਘ ਉਰਫ ਗੋਪੀ , ਲਵਪ੍ਰੀਤ ਸਿੰਘ ਉਰਫ ਜਸ਼ਨ ਦੋਵੇਂ ਵਾਸੀ ਪਿੰਡ ਫਤਿਹਪੁਰ ਅਤੇ ਅਕਾਸ਼ਦੀਪ ਸਿੰਘ ਉਰਫ ਅਰਸ਼ ਵਾਸੀ ਛੇਹਰਟਾ ਵਜੋਂ ਹੋਈ ਹੈ।ਪੁਲਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 2.19 ਕਿਲੋ ਹੈਰੋਇਨ, ਤਿੰਨ ਅਤਿ-ਆਧੁਨਿਕ ਪਿਸਤੌਲ ਜਿਸ ਵਿੱਚ ਦੋ ਆਟੋਮੈਟਿਕ ਪਿਸਤੌਲ ਹਨ ਅਤੇ 2.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ।ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਮਨਜੀਤ ਉਰਫ਼ ਭੋਲਾ, ਜੋ ਕਿ ਗਿਰੋਹ ਦਾ ਸਰਗਨਾ ਹੈ, ਪਾਕਿਸਤਾਨ ਸਥਿਤ ਤਸਕਰਾਂ/ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੋਨਾਂ ਦੀ ਮਦਦ ਨਾਲ ਰਮਦਾਸ ਅਤੇ ਅਜਨਾਲਾ ਸਰਹੱਦੀ ਸੈਕਟਰਾਂ ’ਤੇ ਖੇਪ ਸੁੱਟੀ ਜਾਂਦੀ ਸੀ।