32.8 C
Jalandhar
Thursday, April 25, 2024
spot_img

ਹਰਿਮੰਦਰ ਸਾਹਿਬ ਵਿਖੇ ਬਜ਼ੁਰਗ ਸ਼ਰਧਾਲੂ ਨਾਲ ਬਦਸਲੂਕੀ, ਦੋ ਸੇਵਾਦਾਰ ਮੁਅੱਤਲ

ਅੰਮਿ੍ਰਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮਿ੍ਰਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਦੀ ਵੀਡੀਓ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇੱਕ ਸ਼ਰਧਾਲੂ ਪਾਲਕੀ ਸਾਹਿਬ ਦੀ ਸੇਵਾ ਸਮੇਂ ਜੰਗਲਾ ਟੱਪ ਕੇ ਪਾਲਕੀ ਸਾਹਿਬ ਵਾਲੇ ਪਾਸੇ ਰਸਤੇ ’ਚ ਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ’ਤੇ ਸ਼੍ਰੋਮਣੀ ਕਮੇਟੀ ਨੇ ਮੁੱਢਲੀ ਜਾਂਚ ਦੌਰਾਨ ਉਸ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਸੇਵਾਦਾਰਾਂ ਭਾਈ ਕੁਲਵਿੰਦਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾ ਦੱਸਿਆ ਕਿ ਭਾਵੇਂ ਬਜ਼ੁਰਗ ਸ਼ਰਧਾਲੂ ਨੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਨਿਰਧਾਰਤ ਰੋਕਾਂ ਨੂੰ ਜਬਰੀ ਉਲੰਘ ਕੇ ਪ੍ਰਬੰਧ ਵਿਚ ਦਖ਼ਲ ਦਿੱਤਾ ਅਤੇ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕੀਤੀ, ਪਰ ਫਿਰ ਵੀ ਸ਼ਰਧਾਲੂ ਨੂੰ ਹਟਾਉਣ ਸਮੇਂ ਸੇਵਾਦਾਰਾਂ ਵੱਲੋਂ ਠੀਕ ਵਿਹਾਰ ਨਾ ਕਰਨ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਸੰਗਤ ਦਾ ਸਤਿਕਾਰ ਬੇਹੱਦ ਜ਼ਰੂਰੀ ਹੈ। ਉਨ੍ਹਾ ਕਿਹਾ ਕਿ ਭਾਵੇਂ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ਼ ਵਿਚ ਬਜ਼ੁਰਗ ਸ਼ਰਧਾਲੂ ਸ਼ਰੇਆਮ ਜੰਗਲਾ ਪਾਰ ਕਰਦਾ ਹੈ ਤੇ ਡਿਊਟੀ ’ਤੇ ਹਾਜ਼ਰ ਸੇਵਾਦਾਰਾਂ ਨਾਲ ਬਹਿਸਬਾਜ਼ੀ ਵੀ ਕਰਦਾ ਦਿਖਾਈ ਦਿੰਦਾ ਹੈ, ਪਰੰਤੂ ਫਿਰ ਵੀ ਕਿਸੇ ਸ਼ਰਧਾਲੂ ਨਾਲ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ।

Related Articles

LEAVE A REPLY

Please enter your comment!
Please enter your name here

Latest Articles