ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦੀ ਹੈ।ਇਸ ਮੀਟਿੰਗ ’ਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਅਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਬਾਰੇ ਫ਼ੈਸਲਾ ਲਿਆ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਹੈ।ਡਾ. ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।
ਇਸ ਦੌਰਾਨ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ ਕਿ ਵਰਕਿੰਗ ਕਮੇਟੀ ਵੱਲੋਂ ਇਸ ਮੀਟਿੰਗ ਵਿਚ ਸ੍ਰੀ ਬਾਦਲ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾ ਸਕਦਾ ਹੈ।ਜਿਕਰਯੋਗ ਹੈ ਕਿ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਨਾ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਦਲ ਅਤੇ ਸ੍ਰੀ ਬਾਦਲ ਉਤੇ ਪਹਿਲਾਂ ਹੀ ਵੱਡੇ ਪੱਧਰ ’ਤੇ ਸਵਾਲ ਉਠ ਰਹੇ ਹਨ।