ਫਰੀਦਕੋਟ (ਐਲਿਗਜੈਂਡਰ ਡਿਸੂਜਾ)
ਫਰੀਦਕੋਟ ਪੁਲਸ ਨੇ ਬੰਬੀਹਾ ਗਂੈਗ ਦੇ ਏ-ਕੈਟਾਗਰੀ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾਂਵਾਲਾ ਨਜ਼ਦੀਕ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ। ਅੱੈਸ ਐੱਸ ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ, ਜਿਸ ’ਤੇ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲਾ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਹਨ, ਉਸ ਦੇ ਸਾਥੀ ਫਰੀਦਕੋਟ ਦੇ ਏਰੀਏ ਵਿੱਚ ਘੁੰਮ ਰਹੇ ਹਨ, ਜਿਸ ’ਤੇ ਸੀ ਆਈ ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾਂਵਾਲਾ ਨਜ਼ਦੀਕ ਨਾਕਾ ਲਾਇਆ ਹੋਇਆ ਸੀ। ਮੁਲਜ਼ਮ ਫਾਰਚਿਊਨਰ ਰਾਹੀਂ ਆਉਂਦੇ ਦਿਖਾਈ ਦਿੱਤੇ, ਜਿਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਸ ’ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਸਰਕਾਰੀ ਗੱਡੀ ਉੱਪਰ ਵੀ 3 ਫਾਇਰ ਲੱਗੇ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਸ ਨੇ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ 2 ਮੁਲਜਮ ਜ਼ਖਮੀ ਹੋ ਗਏ।ਗਿ੍ਰਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਵਾਸੀ ਬਹਿਬਲ ਕਲਾਂ ਵਜੋਂ ਹੋਈ।ਪੁਲਸ ਨੇ ਇਹਨਾਂ ਤੋਂ ਇੱਕ ਪਿਸਟਲ .315 ਬੋਰ, ਇੱਕ ਪਿਸਟਲ .32 ਬੋਰ ਅਤੇ 6 ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਫਾਰਚਿਊਨਰ ਵੀ ਜ਼ਬਤ ਕਰ ਲਈ ਗਈ।





