ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਸ਼ੁੱਕਰਵਾਰ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਮੇਅਰ ਬਣਾਇਆ ਗਿਆ। ਇਸ ਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ। ਚੋਣ ਤੋਂ ਬਾਅਦ ਇਸ ਸੰਬੰਧੀ ਰਸਮੀ ਐਲਾਨ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਉਨ੍ਹਾ ਨਾਲ ਦੋ ਹੋਰ ਮੰਤਰੀ ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ, ਵਿਧਾਇਕ ਹਰਮੀਤ ਪਠਾਣਮਾਜਰਾ ਅਤੇ ਹੋਰ ਆਗੂ ਮੌਜੂਦ ਸਨ।