ਮੁੱਲਾਂਪੁਰ ਦਾਖਾ : ਲਾਗਲੇ ਪਿੰਡ ਹਸਨਪੁਰ ਦੇ ਖੇਤਾਂ ’ਚ ਰਹਿੰਦੇ ਪਰਵਾਰ ਦੇ 11 ਸਾਲਾ ਬੱਚੇ ਨੂੰ ਖ਼ੂੰਖ਼ਾਰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਮੁਕਾਇਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਰਸੁਖਪ੍ਰੀਤ ਸਿੰਘ ਪੁੱਤਰ ਰਣਧੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਪਿੰਡ ਹਸਨਪੁਰ ਦੇ ਸਰਕਾਰੀ ਸਕੂਲ ’ਚ ਪੰਜਵੀਂ ਜਮਾਤ ਦਾ ਵਿਦਿਆਰਥੀ ਸੀ। ਇਸ ਦਰਦਨਾਕ ਮੌਤ ਕਾਰਨ ਰੋਹ ਵਿੱਚ ਆਏ ਪਿੰਡ ਵਾਸੀਆਂ ਨੇ ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ ਹੈ।
ਕੁਝ ਦਿਨ ਪਹਿਲਾਂ ਇੱਕ ਪਰਵਾਸੀ ਮਜ਼ਦੂਰ ਪਰਵਾਰ ਦੇ ਬੱਚੇ ਨੂੰ ਵੀ ਕੁੱਤਿਆਂ ਨੇ ਇਸੇ ਤਰ੍ਹਾਂ ਨੋਚ-ਨੋਚ ਮਾਰ ਮੁਕਾਇਆ ਸੀ।
ਲੋਕਾਂ ਦਾ ਦੋਸ਼ ਹੈ ਕਿ ਖ਼ੂੰਖ਼ਾਰ ਕੁੱਤਿਆਂ ਵੱਲੋਂ ਇਲਾਕੇ ਦੇ ਕਈ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਪਰ ਪ੍ਰਸ਼ਾਸਨ ਅੱਖਾਂ ਬੰਦ ਕਰ ਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।