ਭਵਾਨੀਗੜ੍ਹ : ਦੋ ਦਿਨ ਪਹਿਲਾਂ ਸੜਕ ਹਾਦਸੇ ’ਚ ਜ਼ਖਮੀ ਹੋਏ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਸ਼ੁੱਕਰਵਾਰ ਰਾਤ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 8 ਅਤੇ 9 ਜਨਵਰੀ ਦੀ ਦਰਮਿਆਨੀ ਰਾਤ ਨੂੰ ਇੱਥੇ ਇੱਕ ਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜ਼ੋਰਦਾਰ ਟੱਕਰ ਕਾਰਨ ਦੋਵੇਂ ਗੱਡੀਆਂ ਪਲਟ ਗਈਆਂ ਸਨ ਅਤੇ ਹਰਸ਼ਵੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ। ਉਹ ਪੀ ਜੀ ਆਈ ਚੰਡੀਗੜ੍ਹ ਵਿਖੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ।