ਕਨੌਜ : ਯੂ ਪੀ ਦੇ ਕਨੌਜ ਰੇਲਵੇ ਸਟੇਸ਼ਨ ਉੱਤੇ ਸਨਿੱਚਰਵਾਰ ਦੁਪਹਿਰੇ ਉਸਾਰੀ ਅਧੀਨ ਇਮਾਰਤ ਡਿੱਗਣ ਕਰਕੇ ਦੋ ਦਰਜਨ ਤੋਂ ਵੱਧ ਵਰਕਰ ਮਲਬੇ ਹੇਠ ਫਸ ਗਏ। ਇਸ ਦੌਰਾਨ ਛੇ ਵਰਕਰਾਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਸ਼ੁਭਰੰਤ ਕੁਮਾਰ ਸ਼ੁਕਲ ਨੇ ਕਿਹਾਸ਼ੁਰੂਆਤੀ ਜਾਣਕਾਰੀ ਮੁਤਾਬਕ ਉਸਾਰੀ ਅਧੀਨ ਇਮਾਰਤ ਦੀ ਛੱਤ ਦੀ ਸ਼ਟਰਿੰਗ ਡਿੱਗਣ ਕਰਕੇ ਹਾਦਸਾ ਵਾਪਰਿਆ। ਸਾਡੀ ਪਹਿਲੀ ਤਰਜੀਹ ਮਲਬੇ ਹੇਠ ਫਸੇ ਵਰਕਰਾਂ ਨੂੰ ਬਾਹਰ ਕੱਢਣਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਲਬੇ ਹੇਠ ਫਸੇ ਵਰਕਰਾਂ ਦੀ ਸੁਰੱਖਿਆ ਤੇ ਉਨ੍ਹਾਂ ਲਈ ਢੁੱਕਵਾਂ ਇਲਾਜ ਯਕੀਨੀ ਬਣਾਉਣ।