ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ

0
147

ਜਲ਼ੰਧਰ (ਇਕਬਾਲ ਸਿੰਘ ਉਭੀ)
ਡੀ ਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਸਾਰਾ ਕੰਮਕਾਜ ਪ੍ਰਭਾਵਤ ਹੋਣ ਵਾਲਾ ਸੀ, ਪਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਲ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।