ਮੁਕਾਬਲੇ ’ਚ ਗੈਂਗਸਟਰ ਹਲਾਕ

0
43

ਬਟਾਲਾ : ਬੁੱਧਵਾਰ ਦੇਰ ਰਾਤ ਪਿੰਡ ਨੱਤ ਨੇੜੇ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਹਲਾਕ ਹੋ ਗਿਆ, ਜਦਕਿ ਉਸ ਦਾ ਸਾਥੀ ਅਤੇ ਇੱਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਮਿ੍ਰਤਕ ਦੀ ਪਛਾਣ ਰਣਜੀਤ ਸਿੰਘ ਰਾਣਾ ਵਾਸੀ ਪਿੰਡ ਮਰੜੀ ਵਜੋਂ ਹੋਈ ਹੈ। ਪੁਲਸ ਅਨੁਸਾਰ ਰਾਣਾ ਵਿਦੇਸ਼ ਤੋਂ ਗੈਂਗ ਚਲਾ ਰਹੇ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਡੋਨੀ ਬੱਲ ਲਈ ਕੰਮ ਕਰਦਾ ਆ ਰਿਹਾ ਸੀ। ਡੀ ਆਈ ਜੀ ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰੰਗੜ ਨੰਗਲ ਦੀ ਪੁਲਸ ਵੱਲੋਂ ਲਾਏ ਗਏ ਨਾਕੇ ਦੌਰਾਨ ਜਦੋਂ ਪੁਲਸ ਨੇ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ’ਚ ਰਾਣਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਉਨ੍ਹਾ ਦੱਸਿਆ ਕਿ ਰਾਣਾ ਕਸਬਾ ਹਰੀਕੇ ’ਚ ਆੜ੍ਹਤੀ ਰਾਮ ਗੋਪਾਲ ਦੇ ਕਤਲ ਦੇ ਮਾਮਲੇ ’ਚ ਲੋੜੀਂਦਾ ਸੀ ਅਤੇ ਇਸ ਤੋਂ ਇਲਾਵਾ 7 ਅਕਤੂਬਰ 2024 ਨੂੰ ਪਿੰਡ ਤਲਵੰਡੀ ਮੋਹਰ ਸਿੰਘ ਦੇ ਸਰਪੰਚ ਰਾਜਵਿੰਦਰ ਸਿੰਘ ਉਰਫ ਰਾਜ ਗਿੱਲ ਦੇ ਕਤਲ ਦੇ ਮੁਕੱਦਮੇ ’ਚ ਵੀ ਨਾਮਜ਼ਦ ਸੀ।