ਮੰਡੀ ਲਾਧੂਕਾ (ਪਰਮਜੀਤ ਢਾਬਾਂ)
ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਰਹੂਮ ਕਾਮਰੇਡ ਦਰਸ਼ਨ ਲਾਧੂਕਾ ਦੇ ਵੀਰਵਾਰ ਇੱਥੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਪਾਰਟੀਆਂ, ਸਮਾਜਿਕ ਜਥੇਬੰਦੀਆਂ ਤੇ ਉੱਘੀਆਂ ਸ਼ਖਸੀਅਤਾਂ ਵੱਲੋਂ ਉਹਨਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀ ਗਈ। ‘ਬਨੇਗਾ’ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਅਰਸ਼ੀ, ਕਾਮਰੇਡ ਦਰਸ਼ਨ ਦੇ ਨਾਲ ਕੰਮ ਕਰਨ ਵਾਲੇ ਕਾਮਰੇਡ ਹੰਸ ਰਾਜ ਗੋਲਡਨ, ਕਾਮਰੇਡ ਸੁਰਿੰਦਰ ਢੰਡੀਆਂ, ਸਾਥੀ ਤੇਜਾ ਸਿੰਘ ਫਤਹਿਗੜ੍ਹ, ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਮਹਿਤਾਬ ਸਿੰਘ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ ਦੇ ਪਿਤਾ ਖਜਾਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਪੰਧੇਰ) ਦੇ ਸੂਬਾ ਆਗੂ ਹਰੀਸ਼ ਨੱਢਾ, ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਰੇਸ਼ਮ ਮਿੱਡਾ, ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਆਗੂ ਮਾਸਟਰ ਬੂਟਾ ਸਿੰਘ ਆਦਿ ਨੇ ਕਾਮਰੇਡ ਦਰਸ਼ਨ ਲਾਧੂਕਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਮਰੇਡ ਦਰਸ਼ਨ ਜੀ ਦੀ ਮੌਤ ਨਾਲ ਪਰਵਾਰ ਅਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਇਹ ਵੀ ਕਿਹਾ ਕਿ ਕਾਮਰੇਡ ਦਰਸ਼ਨ ਲਾਧੂਕਾ ਲੋਕ ਸੰਘਰਸ਼ਾਂ ਦੀ ਜਿੰਦ-ਜਾਨ ਸੀ, ਕਿਉਂਕਿ ਅਜਿਹਾ ਕੋਈ ਵੀ ਸੰਘਰਸ਼ ਜਾਂ ਮੋਰਚਾ ਨਹੀਂ ਜਿਸ ਵਿੱਚ ਕਾਮਰੇਡ ਦਰਸ਼ਨ ਨੇ ਹਿੱਸਾ ਨਾ ਲਿਆ ਹੋਵੇ।
ਕਾਮਰੇਡ ਦਰਸ਼ਨ ਲਾਧੂਕਾ ਨੇ ਲੋੜਵੰਦ ਨੂੰ ਜਦੋਂ ਵੀ ਕੋਈ ਲੋੜ ਪਈ ਤਾਂ ਉਹਦੀ ਹਰ ਤਰ੍ਹਾਂ ਦੀ ਮਦਦ ਕੀਤੀ ਹੈ। ਨੌਜਵਾਨਾਂ-ਵਿਦਿਆਰਥੀਆਂ, ਕਿਸਾਨਾਂ, ਮਜ਼ਦੂਰਾਂ, ਔਰਤਾਂ, ਨਰੇਗਾ ਵਰਕਰਾਂ, ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਆਦਿ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਲੜੇ ਜਾਂਦੇ ਸੰਘਰਸ਼ਾਂ ਨੂੰ ਕਾਮਰੇਡ ਦਰਸ਼ਨ ਲਾਧੂਕਾ ਨੇ ਲਾਲ ਝੰਡਾ ਚੁੱਕ ਕੇ ਅਗਵਾਈ ਕੀਤੀ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਉਹਨਾਂ ਦੇ ਜੀਵਨ ਫਲਸਫੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।
ਇਸ ਮੌਕੇ ਕਾਮਰੇਡ ਦਰਸ਼ਨ ਲਾਧੂਕਾ ਨੂੰ ਹੋਰਨਾਂ ਤੋਂ ਇਲਾਵਾ ਕਾਮਰੇਡ ਵਧਾਵਾ ਰਾਮ ਯਾਦਗਾਰੀ ਕਮੇਟੀ ਦੇ ਪ੍ਰਧਾਨ ਕਾਮਰੇਡ ਮਹਿੰਗਾ ਰਾਮ ਕਟੈਹੜਾ, ਤਰਕਸ਼ੀਲ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਸੁਰਿੰਦਰ ਗੰਜੂਆਣਾ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਲਾਧੂਕਾ, ਸਾਬਕਾ ਸਰਪੰਚ ਰਜਿੰਦਰ ਲਾਧੂਕਾ, ਮੁਲਾਜ਼ਮ ਆਗੂ ਸੁਰਿੰਦਰ ਸੁਆਹ ਵਾਲਾ, ਭਜਨ ਲਾਲ ਰਿਟਾਇਰ ਜੇ.ਈ. ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।





