ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਨਿੱਚਰਵਾਰ ਨੂੰ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਦਿੱਲੀ ’ਚ ਸੱਤਾ ’ਚ ਆਉਂਦੀ ਹੈ ਤਾਂ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਦਾ ਲਾਭ ਦੇਣ ਲਈ ਫੈਸਲਾਕੰੁਨ ਕਦਮ ਚੁੱਕੇਗੀ। ਉਨ੍ਹਾ ਪ੍ਰੈੱਸ ਕਾਨਫਰੰਸ ’ਚ ਕਿਹਾ-ਮੈਂ ਜਿੱਥੇ ਵੀ ਜਾਂਦਾ ਹਾਂ, ਕਿਰਾਏ ’ਤੇ ਰਹਿਣ ਵਾਲੇ ਲੋਕ ਕਹਿੰਦੇ ਹਨ ਕਿ ਉਨ੍ਹਾਂ ਨੂੰ ਚੰਗੇ ਸਕੂਲਾਂ ਅਤੇ ਹਸਪਤਾਲਾਂ ਦਾ ਲਾਭ ਮਿਲਦਾ ਹੈ, ਪਰ ਮੁਫਤ ਬਿਜਲੀ ਅਤੇ ਪਾਣੀ ਦੀਆਂ ਯੋਜਨਾਵਾਂ ਤੋਂ ਉਹ ਵਾਂਝੇ ਹਨ।

