ਕੇਜਰੀਵਾਲ ਦੀ ਗੱਡੀ ’ਤੇ ਹਮਲਾ ਕਰਨ ਵਾਲੇ ਭਾਜਪਾ ਉਮੀਦਵਾਰ ਦੇ ਕਰੀਬੀ : ਆਤਿਸ਼ੀ

0
149

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਭਾਜਪਾ ਉਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖਤਮ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਸਨਿੱਚਰਵਾਰ ਕੇਜਰੀਵਾਲ ਦੀ ਗੱਡੀ ’ਤੇ ਹਮਲਾ ਕਰਨ ਵਾਲੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਦੇ ਨਾਲ ਘੁੰਮਦੇ ਅਕਸਰ ਨਜ਼ਰ ਆਏ ਹਨ। ਮੁੱਖ ਮੰਤਰੀ ਆਤਿਸ਼ੀ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੱਡੀ ’ਤੇ ਪਥਰਾਅ ਕਰਨ ਵਾਲੇ ਜਰਾਇਮਪੇਸ਼ਾ ਹਨ ਤੇ ਉਨ੍ਹਾਂ ਖਿਲਾਫ ਡਾਕਾ ਤੇ ਕਤਲ ਦੀ ਕੋਸ਼ਿਸ਼ ਦੇ ਕੇਸ ਚੱਲ ਰਹੇ ਹਨ। ਆਤਿਸ਼ੀ ਨੇ ਕਿਹਾ ਕਿ ਰਾਹੁਲ ਉਰਫ ਸ਼ੈਂਕੀ ਵਰਮਾ ਦਾ ਕਰੀਬੀ ਹੈ।
ਇਸੇ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਨ੍ਹਾ ਦੀ ਜਾਨ ਦੇਸ਼ ਲਈ ਸਮਰਪਤ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਨੇ ਅਜਿਹਾ ਚੋਣ ਪ੍ਰਚਾਰ ਪਹਿਲਾਂ ਕਦੇ ਨਹੀਂ ਦੇਖਿਆ, ਜਿੱਥੇ ਇਕ ਸਾਬਕਾ ਮੁੱਖ ਮੰਤਰੀ ਉੱਤੇ ਕਾਤਲਾਨਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੋਵੇ।