ਮੋਗਾ ਡੀ ਏ ਸੀ ’ਚ ਤੀਜੀ ਤੇ ਚੌਥੀ ਮੰਜ਼ਲ ਦੇ ਵਿਸਥਾਰ ਦਾ ਨੀਂਹ ਪੱਥਰ

0
67

ਮੋਗਾ (ਇਕਬਾਲ ਸਿੰਘ ਖਹਿਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ’ਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਲਾਂ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲੱਗਭੱਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾ ਦੱਸਿਆ ਕਿ ਦੋਵੇਂ ਮੰਜ਼ਲਾਂ ’ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜ਼ਲਾਂ ’ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜ਼ਲਾਂ ’ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।