ਦਿੱਲੀ ਕੂਚ ਮੁਲਤਵੀ, ਡੱਲੇਵਾਲ ਨੂੰ ਭੋਜਨ ਗ੍ਰਹਿਣ ਕਰਨ ਦੀ ਅਪੀਲ

0
141

ਪਟਿਆਲਾ : ਸ਼ੰਭੂ ਬਾਰਡਰ ਤੋਂ ਮੰਗਲਵਾਰ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਭੇਜਣ ਸੰਬੰਧੀ ਉਲੀਕਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼ੰਭੂ ਬਾਰਡਰ ’ਤੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਲਈ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੌਰਾਨ ਹੀ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਮੀਟਿੰਗ ਦਾ ਸਮਾਂ ਤੇ ਸਥਾਨ ਬਦਲਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਕਿ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ ’ਚ ਕੀਤੀ ਜਾਵੇ। ਪੰਧੇਰ ਨੇ ਮਰਨ ਵਰਤ ’ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਭੋਜਨ ਗ੍ਰਹਿਣ ਕਰ ਲੈਣ ਅਤੇ ਤੰਦਰੁਸਤ ਹੋ ਕੇ ਜੰਗ ਨੂੰ ਲੜਨ।