ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲੇ ਲਈ 18 ਮਾਰਚ ਦੀ ਡੈੱਡਲਾਈਨ

0
105

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ ਫੈਸਲਾ ਲਏ ਅਤੇ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਕੋਰਟ ਖੁਦ ਕੇਸ ਦੇ ਗੁਣ-ਦੋਸ਼ਾਂ ਦੇ ਅਧਾਰ ’ਤੇ ਇਸ ਬਾਰੇ ਫੈਸਲਾ ਲਏਗੀ।
ਜਸਟਿਸ ਬੀ ਆਰ ਗਵਈ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾਅਸੀਂ ਤੁਹਾਨੂੰ ਆਖਰੀ ਮੌਕਾ ਦੇ ਰਹੇ ਹਾਂ, ਜਾਂ ਤਾਂ ਤੁਸੀਂ ਫੈਸਲਾ ਕਰ ਲਓ ਜਾਂ ਫਿਰ ਅਸੀਂ ਗੁਣ-ਦੋਸ਼ਾਂ ਦੇ ਅਧਾਰ ’ਤੇ ਇਸ ਉੱਤੇ ਸੁਣਵਾਈ ਕਰਾਂਗੇ। ਬੈਂਚ, ਜਿਸ ਵਿੱਚ ਜਸਟਿਸ ਪੀ ਕੇ ਮਿਸ਼ਰਾ ਤੇ ਜਸਟਿਸ ਕੇ ਵੀ ਵਿਸ਼ਵਨਾਥ ਵੀ ਸ਼ਾਮਲ ਹਨ, ਨੇ ਕਿਹਾਅਸੀਂ 18 ਮਾਰਚ ਨੂੰ ਗੁਣ-ਦੋਸ਼ਾਂ ਦੇ ਅਧਾਰ ’ਤੇ ਸੁਣਵਾਈ ਕਰਾਂਗੇ, ਜੇ ਤੁਸੀਂ ਉਦੋਂ ਤੱਕ ਕੋਈ ਫੈਸਲਾ ਕਰ ਲਿਆ ਤਾਂ ਫਿਰ ਠੀਕ ਹੈ। ਉਧਰ ਰਾਜੋਆਣਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾਇਹ ਚੀਫ ਜਸਟਿਸ ਐੱਸ ਏ ਬੋਬਡੇ ਦੇ ਸਮੇਂ ਤੋਂ ਚੱਲ ਰਿਹਾ ਹੈ। ਉਸ ਨੂੰ 15 ਸਾਲ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਤੇ ਉਹ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਨੂੰ ਹੁਣ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਦੋਸ਼ੀ ਠਹਿਰਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਗਈ ਸੀ।