ਕਪਿਲ ਸ਼ਰਮਾ, ਰਾਜਪਾਲ ਤੇ ਸੁਗੰਧਾ ਮਿਸ਼ਰਾ ਨੂੰ ਧਮਕੀ

0
38

ਮੁੰਬਈ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਪਿਛਲੇ ਮਹੀਨੇ ਜਾਨੋਂ ਮਾਰਨ ਦੀ ਧਮਕੀ ਮਿਲੀ। ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਂਅ ਦੇ ਵਿਅਕਤੀ ਨੇ ਭੇਜ ਕੇ ਚੇਤਾਵਨੀ ਦਿੱਤੀ ਕਿ ਸ਼ਰਮਾ, ਉਸ ਦੇ ਪਰਵਾਰ, ਉਸ ਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ ਦਿੱਤਾ ਜਾਵੇਗਾ। 14 ਦਸੰਬਰ, 2024 ਨੂੰ ਭੇਜੀ ਗਈ ਈਮੇਲ ਸੰਬੰਧੀ ਯਾਦਵ ਦੀ ਪਤਨੀ ਰਾਧਾ ਰਾਜਪਾਲ ਯਾਦਵ ਨੇ ਮੁੰਬਈ ਦੇ ਅੰਬੋਲੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਰੈਮੋ ਡਿਸੂਜਾ ਅਤੇ ਸੁਗੰਧਾ ਮਿਸਰਾ ਨੂੰ ਵੀ ਮਿਲੀ ਧਮਕੀ। ਫਿਲਮ ਨਿਰਦੇਸ਼ਕ ਰੈਮੋ ਡਿਸੂਜ਼ਾ ਅਤੇ ਅਦਾਕਾਰਾ ਤੇ ਗਾਇਕਾ ਸੁਗੰਧਾ ਮਿਸ਼ਰਾ ਨੂੰ ਵੀ ਅਜਿਹੀ ਹੀ ਧਮਕੀ ਭਰੀ ਈਮੇਲ ਮਿਲੀ ਹੈ। ਇਹ ਦੋਨੋਂ ਵੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਚੁੱਕੇ ਹਨ। ਪੁਲਸ ਦੀ ਮੁਢਲੀ ਜਾਂਚ ’ਚ ਖੁਲਾਸਾ ਹੋਇਆ ਹੈ ਕਿ ਇਹ ਈਮੇਲ ਪਾਕਿਸਤਾਨ ਤੋਂ ਭੇਜੀ ਗਈ ਹੈ। ਈਮੇਲ ’ਚ ਲਿਖਿਆ ਗਿਆ ਹੈਅਸੀਂ ਤੁਹਾਡੀਆਂ ਹਾਲੀਆ ਸਰਗਰਮੀਆਂ ’ਤੇ ਨਜ਼ਰ ਰੱਖ ਰਹੇ ਹਾਂ ਅਤੇ ਤੁਹਾਨੂੰ ਇਹ ਸੰਵੇਦਨਸ਼ੀਲ ਮੁੱਦਾ ਗੰਭੀਰਤਾ ਨਾਲ ਲੈਣ ਦੀ ਸਲਾਹ ਦਿੰਦੇ ਹਾਂ। ਇਹ ਨਾ ਤਾਂ ਪਬਲੀਸਿਟੀ ਸਟੰਟ ਹੈ ਅਤੇ ਨਾ ਹੀ ਤੁਹਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼। ਕਿਰਪਾ ਕਰਕੇ ਇਸ ਸੰਦੇਸ਼ ਨੂੰ ਗੁਪਤ ਰੱਖੋ ਅਤੇ ਗੰਭੀਰਤਾ ਨਾਲ ਲਵੋ।