ਸ਼ਾਹ ਨੇ ਦਿੱਲੀ ਪੁਲਸ ਨੂੰ ਭਾਜਪਾ ਦੀ ਨਿੱਜੀ ਫੌਜ ਬਣਾ ਦਿਤੈ : ਕੇਜਰੀਵਾਲ

0
116

ਨਵੀਂ ਦਿੱਲੀ : ਪੰਜਾਬ ਪੁਲਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਜਰੀਵਾਲ ਨੇ ਇਸ ਕਦਮ ਨੂੰ ਰਾਜਨੀਤੀ ਤੋਂ ਪ੍ਰੇਰਤ ਦੱਸਿਆ ਅਤੇ ਕਿਹਾ ਕਿ ਕਿਸੇ ਵਿਅਕਤੀ ਦੀ ਸੁਰੱਖਿਆ ’ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪੰਜਾਬ ਪੁਲਸ ਨੇ ਗ੍ਰਹਿ ਮੰਤਰਾਲੇ ਦੀ ਸਿਫਾਰਸ਼ ਤੋਂ ਬਾਅਦ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਵੀਰਵਾਰ ਨੂੰ ਸੁਰੱਖਿਆ ਵਾਪਸ ਲੈ ਲਈ ਹੈ।
ਕੇਜਰੀਵਾਲ ਨੇ ਸ਼ੁੱਕਰਵਾਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ-ਇਹ ਸ਼ੁੱਧ ਰਾਜਨੀਤੀ ਹੈ। ਅਫਸੋਸ ਦੀ ਗੱਲ ਹੈ ਕਿ ਨਿੱਜੀ ਸੁਰੱਖਿਆ ਦਾ ਰਾਜਨੀਤੀਕਰਨ ਕੀਤਾ ਜਾ ਰਿਹਾ ਹੈ। ਘੱਟੋ-ਘੱਟ ਸੁਰੱਖਿਆ ’ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਉਮੀਦਵਾਰ ਦੇ ਕੁਝ ਕਾਡਰ ਹਰੀ ਨਗਰ ’ਚ ਉਨ੍ਹਾ ਦੀ ਜਨਸਭਾ ’ਚ ਦਾਖਲ ਹੋਏ ਅਤੇ ਉਨ੍ਹਾ ਦੀ ਕਾਰ ’ਤੇ ਹਮਲਾ ਕਰ ਦਿੱਤਾ। ਉਨ੍ਹਾ ਕਿਹਾ ਕਿ ਇਹ ਸਭ ਕੁਝ ਅਮਿਤ ਸ਼ਾਹ ਦੇ ਹੁਕਮਾਂ ’ਤੇ ਹੋ ਰਿਹਾ ਹੈ। ਅਮਿਤ ਸ਼ਾਹ ਨੇ ਦਿੱਲੀ ਪੁਲਸ ਨੂੰ ਭਾਜਪਾ ਦੀ ਨਿੱਜੀ ਫੌਜ ਬਣਾ ਦਿੱਤਾ ਹੈ।
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕਰਦਿਆਂ ਕਿਹਾ ਕਿ ਕੀ ਮੋਦੀ-ਸ਼ਾਹ ਕੇਜਰੀਵਾਲ ਦੀ ਜਾਨ ਨਾਲ ਖੇਡਣਾ ਚਾਹੁੰਦੇ ਹਨ? ਉਨ੍ਹਾ ’ਤੇ ਲਗਾਤਾਰ ਹੋ ਰਹੇ ਹਮਲਿਆਂ ’ਤੇ ਚੋਣ ਕਮਿਸ਼ਨ ਕਦੋਂ ਤੱਕ ਮੂਕ ਦਰਸ਼ਕ ਬਣਿਆ ਰਹੇਗਾ?