ਤਹੱਵੁਰ ਰਾਣਾ ਨੂੰ ਹੁਣ ਭਾਰਤ ਆਉਣਾ ਹੀ ਪੈਣੈ

0
170

ਵਾਸ਼ਿੰਗਟਨ : ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਕੇ ਉਸ ਨੂੰ ਭਾਰਤ ਹਵਾਲੇ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਨਾਗਰਿਕ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਸੀ, ਕਿਉਂਕਿ ਉਹ 2008 ਦੇ ਮੁੰਬਈ ਹਮਲਿਆਂ ਦੇ ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਪਹਿਲਾਂ ਰਾਣਾ ਸਾਨ ਫਰਾਂਸਿਸਕੋ ਵਿੱਚ ਉੱਤਰੀ ਸਰਕਟ ਲਈ ਯੂ ਐਸ ਕੋਰਟ ਆਫ਼ ਅਪੀਲਸ ਸਮੇਤ ਕਈ ਸੰਘੀ ਅਦਾਲਤਾਂ ਵਿੱਚ ਕਾਨੂੰਨੀ ਲੜਾਈ ਹਾਰ ਗਿਆ ਸੀ। ਫਿਰ ਉਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਹ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਨਜ਼ਰਬੰਦ ਹੈ।