12.8 C
Jalandhar
Monday, March 3, 2025
spot_img

ਓਂਟਾਰੀਓ ਵਿਧਾਨ ਸਭਾ ਦੀਆਂ ਮੱਧਕਾਲੀ ਚੋਣਾਂ 27 ਨੂੰ

ਵੈਨਕੂਵਰ : ਕੈਨੇਡਾ ਦੇ ਸਭ ਤੋਂ ਵੱਡੇ ਸੂਬੇ ਓਂਟਾਰੀਓ ਦੀ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ 27 ਫਰਵਰੀ ਨੂੰ ਮੱਧਕਾਲੀ ਚੋਣਾਂ ਦਾ ਐਲਾਨ ਹੋ ਗਿਆ ਹੈ। ਸੂਬੇ ਦੀ 43ਵੀਂ ਵਿਧਾਨ ਸਭਾ ਮਾਰਚ ਦੇ ਪਹਿਲੇ ਹਫਤੇ ਗਠਤ ਹੋਣੀ ਹੈ। ਵਿਧਾਨ ਸਭਾ ਦੀ ਚੋਣ 7 ਜੂਨ 2022 ਨੂੰ ਹੋਈ ਸੀ, ਜਿਸ ਵਿੱਚ 124 ਮੈਂਬਰੀ ਹਾਊਸ ਲਈ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ 83 ਸੀਟਾਂ ਜਿੱਤੀਆਂ ਤੇ 31 ਸੀਟਾਂ ’ਤੇ ਅੱੈਨ ਡੀ ਪੀ ਕਾਬਜ਼ ਹੋਈ। ਇਸ ਤੋਂ ਇਲਾਵਾ ਲਿਬਰਲ ਪਾਰਟੀ ਨੇ 8 ਤੇ ਗਰੀਨ ਪਾਰਟੀ ਤੇ ਅਜ਼ਾਦ ਨੇ ਇੱਕ-ਇੱਕ ਸੀਟ ਜਿੱਤੀਆਂ ਸਨ। ਡੱਗ ਫੋਰਡ ਨੇ 2018 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਕੇ 15 ਸਾਲਾਂ ਚੋਂ ਕਾਬਜ਼ ਲਿਬਰਲ ਪਾਰਟੀ ਨੂੰ ਵਿਰੋਧੀ ਧਿਰ ਵਿਚ ਬੈਠਣ ਲਈ ਮਜਬੂਰ ਕਰ ਦਿੱਤਾ ਸੀ।
ਭਾਰਤ ਵੱਲੋਂ ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਰੱਦ
ਨਵੀਂ ਦਿੱਲੀ : ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਉਸ ਵਿਰੁੱਧ ਕੀਤੇ ਗਏ ਇਸ਼ਾਰਿਆਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਸੀ ਕਿ ਕੁਝ ਵਿਦੇਸ਼ੀ ਸਰਕਾਰਾਂ ਕੈਨੇਡਾ ਦੀਆਂ ਚੋਣਾਂ ਵਿੱਚ ਦਖ਼ਲ ਦੇ ਰਹੀਆਂ ਸਨ। ਇੱਕ ਸਖ਼ਤ ਪ੍ਰਤੀਕਿਰਿਆ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਰਿਪੋਰਟ ਦੇ ਭਾਰਤ ਵੱਲ ਇਸ਼ਾਰਿਆਂ ਨੂੰ ਰੱਦ ਕਰਦਾ ਹੈ। ਭਾਰਤੀ ਪ੍ਰਤੀਕਿਰਿਆ ਵਿਚ ਕਿਹਾ ਗਿਆ ਹੈ ਕਿ ਅਸਲ ਵਿੱਚ ਇਹ ਕੈਨੇਡਾ ਹੈ, ਜੋ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਲਗਾਤਾਰ ਦਖ਼ਲ ਦੇ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਨੇ ਗੈਰ-ਕਾਨੂੰਨੀ ਪਰਵਾਸ ਅਤੇ ਸੰਗਠਤ ਅਪਰਾਧਿਕ ਗਤੀਵਿਧੀਆਂ ਲਈ ਇੱਕ ਮਾਹੌਲ ਵੀ ਬਣਾਇਆ ਹੈ।ਭਾਰਤ ਉਮੀਦ ਕਰਦਾ ਹੈ ਕਿ ਕੈਨੇਡਾ ’ਚ ਗੈਰ-ਕਾਨੂੰਨੀ ਪਰਵਾਸ ਨੂੰ ਸਮਰੱਥ ਬਣਾਉਣ ਵਾਲੀ ਸਹਾਇਤਾ ਪ੍ਰਣਾਲੀ ਨੂੰ ਹੋਰ ਸਮਰਥਨ ਨਹੀਂ ਦਿੱਤਾ ਜਾਵੇਗਾ।ਕਮਿਸ਼ਨ ਨੇ ਆਪਣੀ ਰਿਪੋਰਟ ’ਚ ਕਿਹਾ ਹੈ ਕਿ ਉਸ ਨੂੰ ਸਿੱਧੇ ਵਿਦੇਸ਼ੀ ਦਖ਼ਲ ਦੇ ਸਬੂਤ ਨਹੀਂ ਮਿਲੇ, ਪਰ ਵਿਦੇਸ਼ੀ ਸਰਕਾਰਾਂ ਵੱਲੋਂ ਕੈਨੇਡਾ ਵਿੱਚ ਮਨਪਸੰਦ ਪਾਰਟੀ ਦੀ ਸਰਕਾਰ ਬਣਾਉਣ ਲਈ ਅਸਿੱਧੇ ਤੌਰ ’ਤੇ ਕੁਝ ਉਮੀਦਵਾਰਾਂ ਦੀ ਹਮਾਇਤ ਦੇ ਸ਼ੱਕ ਜ਼ਰੂਰ ਹਨ।

Related Articles

Latest Articles