ਚੰਡੀਗੜ੍ਹ (ਗੁਰਜੀਤ ਬਿੱਲਾ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਵੀ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ, ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।ਉਨ੍ਹਾ ਕਿਹਾ ਕਿ ਕਾਂਗਰਸ ਦਿੱਲੀ ਵਿੱਚ ਵੀ ਅਜਿਹਾ ਹੀ ਕਰਨ ਜਾ ਰਹੀ ਹੈ। ਉੱਥੇ ਵੀ ਉਹ ਭਾਜਪਾ ਦਾ ਸਮਰਥਨ ਕਰੇਗੀ। ਕਾਂਗਰਸ ਨੂੰ ਵੋਟ ਦੇਣਾ ਆਪਣੀ ਵੋਟ ਬਰਬਾਦ ਕਰਨਾ ਹੈ।




