12.4 C
Jalandhar
Saturday, March 8, 2025
spot_img

ਬਜਟ ਪੰਜਾਬ ਲਈ ਨਿਰਾਸ਼ਾਜਨਕ : ਚੀਮਾ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬਜਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜਟ’ ਕਰਾਰ ਦਿੱਤਾ ਹੈ। ਉਹਨਾ ਕਿਹਾ ਕਿ ਇਹ ਬਜਟ ਬਿਹਾਰ ਦੀਆਂ ਚੋਣਾਂ ’ਤੇ ਕੇਂਦਰਤ ਹੈ।ਬਜਟ ਕੇਂਦਰ ਵਿੱਚ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਨਾਲ ਸਬੰਧਤ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਦੇ ਨਾਂਅ ਦਾ ਜ਼ਿਕਰ ਕਰਨ ਵਿੱਚ ਵੀ ਅਸਫਲ ਰਿਹਾ, ਜਿਸ ਤੋਂ ਕੁਝ ਖਾਸ ਰਾਜਾਂ ਪ੍ਰਤੀ ਪ੍ਰਧਾਨ ਮੰਤਰੀ ਅਤੇ ਭਾਜਪਾ ਦਾ ਪੱਖਪਾਤ ਉਜਾਗਰ ਹੁੰਦਾ ਹੈ।ਉਹਨਾ ਕਿਹਾ ਕਿ ਪੰਜ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਉਦਯੋਗਿਕ ਪੈਕੇਜ, ਪਾਕਿਸਤਾਨ ਨਾਲ 500 ਕਿਲੋਮੀਟਰ ਸੰਵੇਦਨਸ਼ੀਲ ਸਰਹੱਦ ’ਤੇ ਪੁਲਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 1000 ਕਰੋੜ ਰੁਪਏ ਦੀ ਮੰਗ ਤੋਂ ਇਲਾਵਾ ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਦੀ ਚਿਰੋਕਣੀ ਮੰਗ ਅਤੇ ਅੰਮਿ੍ਰਤਸਰ ਅਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਸੇਵਾਵਾਂ ਦੀ ਮੰਗ ਨੂੰ ਵੀ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਹੈ।
ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਦੁਸ਼ਮਣੀ ਦੇ ਚੱਲਦਿਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਦੀ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਤੱਕ ਨੂੰ ਨਹੀਂ ਮੰਨਿਆ, ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਗਾਰੰਟੀ ਬਾਰੇ ਤਾਂ ਕੀ ਗੱਲ ਕੀਤੀ ਜਾਵੇ।

Related Articles

Latest Articles