ਮਹਿਲ ਕਲਾਂ (ਬਲਵਿੰਦਰ ਵਜੀਦਕੇ)
ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਦੀ ਅਗਵਾਈ ਹੇਠ ਕਸਬਾ ਮਹਿਲ ਕਲਾਂ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸੀ ਪੀ ਆਈ ਦੇ ਸਰਗਰਮ ਆਗੂ ਮਰਹੂਮ ਪ੍ਰੀਤਮ ਸਿੰਘ ਦਰਦੀ ਦੇ ਛੋਟੇ ਭਰਾ ਪਰਮਜੀਤ ਸਿੰਘ ਗਾਂਧੀ ਨੂੰ ਪਾਰਟੀ ਦਾ ਝੰਡਾ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਸੀ ਪੀ ਆਈ ਆਗੂ ਪ੍ਰੀਤਮ ਸਿੰਘ ਦਰਦੀ ਦੀਆਂ ਪਾਰਟੀ ਪ੍ਰਤੀ ਚੰਗੀਆਂ ਨਿਭਾਈਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾ ਦੇ ਵਿਛੋੜੇ ਨਾਲ ਪਾਰਟੀ, ਸਮਾਜ ਅਤੇ ਪਰਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਾਰਟੀ ਪ੍ਰੋਗਰਾਮਾਂ ਦੇ ਨਾਲ-ਨਾਲ ਉਨ੍ਹਾ ਪੱਤਰਕਾਰੀ ਦੇ ਖੇਤਰ ਦੇ ਨਾਲ-ਨਾਲ ਸਮਾਜ ਦੇ ਲੋਕਾਂ ਦੀ ਸੇਵਾ ਕੀਤੀ। ਅੱਜ ਸਾਨੂੰ ਉਨ੍ਹਾ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਕੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਪਾਰਟੀ ਦਾ ਝੰਡਾ ਇਲਾਕੇ ਅੰਦਰ ਬੁਲੰਦ ਕਰਨ ਲਈ ਮਰਹੂਮ ਪ੍ਰੀਤਮ ਸਿੰਘ ਦਰਦੀ ਦੇ ਛੋਟੇ ਭਰਾ ਪਰਮਜੀਤ ਸਿੰਘ ਗਾਂਧੀ ਨੂੰ ਪਾਰਟੀ ਦਾ ਝੰਡਾ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸੀ ਪੀ ਆਈ ਦੇ ਆਗੂ ਪਰਦੀਪ ਸਿੰਘ ਭੋਲਾ, ਉਜਾਗਰ ਸਿੰਘ ਬੀਹਲਾ, ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਬਰਨਾਲਾ, ਜੀਤ ਸਿੰਘ ਚੰਨਣਵਾਲ, ਸੁਖਜੰਟ ਸਿੰਘ ਬਰਨਾਲਾ, ਬਵਨ ਸਿੰਘ ਖਿਆਲੀ, ਗੁਰਪ੍ਰੀਤ ਸਿੰਘ ਅਣਖੀ, ਬਲਜਿੰਦਰ ਸਿੰਘ ਢਿੱਲੋ, ਸੁਖਵੀਰ ਜਗਦੇ, ਮੇਘਰਾਜ ਜੋਸ਼ੀ ਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ।





