6.9 C
Jalandhar
Thursday, February 6, 2025
spot_img

ਵੱਡੀ ਵਾਰਦਾਤ ਵਾਪਰੀ ਤਾਂ ਪੁਲਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ : ਭਗਵੰਤ ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਨੂੰ ਦੁਹਰਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸੰਬੰਧਤ ਪੁਲਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਪੁਲਸ ਕਮਿਸ਼ਨਰਾਂ ਅਤੇ ਐੱਸ ਐੱਸ ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਸ ਸੁਧਾਰ ਲਾਗੂ ਕਰੇਗੀ, ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਉਹਨਾ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੁਲਸ ਅਧਿਕਾਰੀਆਂ ਨੂੰ ਖੁਫੀਆ ਇਤਲਾਹ ਇਕੱਠੀ ਕਰਨ ਅਤੇ ਆਮ ਆਦਮੀ ਨੂੰ ਇਨਸਾਫ਼ ਦਿਵਾਉਣ ’ਤੇ ਵੱਧ ਜ਼ੋਰ ਦੇਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਹੋਰ ਸਖ਼ਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। ਨਸ਼ਿਆਂ ਦੇ ਖ਼ਤਰੇ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਮਾਨ ਨੇ ਕਿਹਾ ਕਿ ਉਹ ਰੋਜ਼ਾਨਾ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ। ਉਨ੍ਹਾ ਇਹ ਵੀ ਕਿਹਾ ਕਿ ਸਕੂਲ ਅਤੇ ਕਾਲਜ ਪੱਧਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਾਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਫੈਸਲਾਕੁੰਨ ਲੜਾਈ ਲੜਨੀ ਚਾਹੀਦੀ ਹੈ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵੱਡੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣਾ ਚਾਹੀਦਾ ਹੈ। ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ।

Related Articles

Latest Articles