ਇਕ ਨੌਜਵਾਨ ਡੋਗਰਾਂਵਾਲ ਦਾ

0
40

ਸੁਲਤਾਨਪੁਰ ਲੋਧੀ (ਬਲਵਿੰਦਰ ਸਿੰਘ ਧਾਲੀਵਾਲ)
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਸੁਭਾਨਪੁਰ ਦੇ ਨਜ਼ਦੀਕੀ ਪਿੰਡ ਡੋਗਰਾਂਵਾਲ ਦੇ ਨੌਜਵਾਨ ਦੇ ਮਾਤਾ-ਪਿਤਾ ਅੰਮਿ੍ਰਤਸਰ ਹਵਾਈ ਅੱਡੇ ’ਤੇ ਪੁੱਜੇ। ਘਰ ਵਿਚ ਮੌਜੂਦ ਉਸ ਦੇ ਦਾਦਾ ਹਰਮੇਲ ਸਿੰਘ ਨੇ ਦੱਸਿਆ ਕਿ ਉਸ ਦੇ ਪਰਵਾਰ ਨੇ 22 ਸਾਲਾ ਵਿਕਰਮਜੀਤ ਸਿੰਘ ਪੁੱਤਰ ਸ਼ੀਸ਼ ਸਿੰਘ ਨੂੰ ਕਰੀਬ 2 ਮਹੀਨੇ ਪਹਿਲਾਂ ਅਮਰੀਕਾ ਭੇਜਿਆ ਸੀ। ਉਸ ਨੂੰ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਚੁੱਕਿਆ ਹੋਇਆ ਹੈ, ਜਿਸ ਨੂੰ ਉਹ ਹੁਣ ਸਾਰੀ ਉਮਰ ਨਹੀਂ ਉਤਾਰ ਸਕਣਗੇ।
ਉਨ੍ਹਾ ਦੱਸਿਆ ਕਿ ਘਰ ਦੇ ਹਾਲਾਤ ਬਹੁਤ ਮਾੜੇ ਹਨ, ਜਿਸ ਕਰਕੇ ਵਿਕਰਮਜੀਤ ਸਿੰਘ, ਜੋ ਕਿ 6 ਭੈਣਾਂ ਦਾ ਇਕਲੌਤਾ ਭਰਾ ਹੈ, ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ।