ਰਾਹੁਲ ਦ੍ਰਾਵਿੜ ਆਟੋ ਵਾਲੇ ਨਾਲ ਉਲਝਿਆ

0
39

ਬੇਂਗਲੁਰੂ : ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਕਿ੍ਰਕਟਰ ਰਾਹੁਲ ਦ੍ਰਾਵਿੜ ਨੂੰ ਇੱਥੇ ਇੱਕ ਆਟੋ ਡਰਾਈਵਰ ਨਾਲ ਬਹਿਸ ਕਰਦੇ ਹੋਏ ਦੇਖਿਆ ਗਿਆ। ਇਹ ਘਟਨਾ ਕਥਿਤ ਤੌਰ ’ਤੇ ਕਨਿੰਘਮ ਰੋਡ ’ਤੇ ਵਾਪਰੀ ਦੱਸੀ ਜਾ ਰਹੀ ਹੈ। ਹਾਈ ਗਰਾਊਂਡ ਟਰੈਫਿਕ ਪੁਲਸ ਸਟੇਸ਼ਨ ਮੁਤਾਬਕ ਇਸ ਸੰਬੰਧੀ ਭਾਰਤੀ ਟੀਮ ਦੇ ਸਾਬਕਾ ਕਪਤਾਨ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। ਮੰਗਲਵਾਰ ਸ਼ਾਮ 6.30 ਵਜੇ ਦੇ ਕਰੀਬ ਦ੍ਰਾਵਿੜ ਨੂੰ ਕੰਨੜ ਭਾਸ਼ਾ ਵਿੱਚ ਬਹਿਸ ਕਰਦੇ ਹੋਏ ਦੇਖਿਆ ਗਿਆ, ਜੋ ਡਰਾਈਵਰ ਤੋਂ ਪੁੱਛ ਰਿਹਾ ਸੀ ਕਿ ਉਸ ਨੇ ਬ੍ਰੇਕ ਕਿਉਂ ਨਹੀਂ ਲਗਾਈ। ਦ੍ਰਾਵਿੜ ਇੰਡੀਅਨ ਐਕਸਪ੍ਰੈਸ ਸਰਕਲ ਤੋਂ ਮਿਲਰਜ਼ ਰੋਡ ਵੱਲ ਜਾ ਰਿਹਾ ਸੀ। ਜਦੋਂ ਉਥੇ ਖੜ੍ਹੇ ਇਕ ਦਰਸ਼ਕ ਨੂੰ ਅਹਿਸਾਸ ਹੋਇਆ ਕਿ ਇਹ ਦ੍ਰਾਵਿੜ ਹੈ ਤਾਂ ਉਸ ਵੱਲੋਂ ਇਹ ਵੀਡੀਓ ਬਣਾਈ ਗਈ। ਸਾਬਕਾ ਮੁੱਖ ਕੋਚ ਆਪਣੀ ਕਾਰ ’ਤੇ ਨਾਲ ਆਟੋ ਟਕਰਾਉਣ ਕਾਰਨ ਹੋਏ ਨੁਕਸਾਨ ਤੋਂ ਪ੍ਰੇਸ਼ਾਨ ਸੀ।