ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐੱਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਦਾ ਹੈ।ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ। ਉਹਨਾ ਦੱਸਿਆ ਕਿ ਐੱਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐੱਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਹਨਾਂ ਦੀ ਅਸਮਰਥਾ ਦੇ ਆਧਾਰ ’ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ।





