ਨਿਊ ਯਾਰਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਜੰਗ ਰੋਕਣ ਲਈ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ।
‘ਨਿਊ ਯਾਰਕ ਪੋਸਟ’ ਨੇ ਟਰੰਪ ਨਾਲ ਏਅਰ ਫੋਰਸ ਵਨ ਵਿੱਚ ਕੀਤੀ ਇੰਟਰਵਿਊ ਦੇ ਹਵਾਲੇ ਨਾਲ ਉਪਰੋਕਤ ਦਾਅਵਾ ਕੀਤਾ ਹੈ। ਉਂਜ ਇੰਟਰਵਿਊ ਦੌਰਾਨ ਟਰੰਪ ਨੇ ਇਹ ਦਾਅਵਾ ਵੀ ਕੀਤਾ ਕਿ ਉਨ੍ਹਾ ਕੋਲ ਰੂਸ-ਯੂਕਰੇਨ ਜੰਗ ਰੋਕਣ ਲਈ ਠੋਸ ਯੋਜਨਾ ਹੈ। ਟਰੰਪ ਨੇ ਹਾਲਾਂਕਿ ਇਸ ਬਾਰੇ ਬਹੁਤੀ ਤਫਸੀਲ ਦੇਣ ਤੋਂ ਨਾਂਹ ਕਰ ਦਿੱਤੀ।
ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਉਨ੍ਹਾ ਹੁਣ ਤੱਕ ਕਿੰਨੀ ਵਾਰ ਪੁਤਿਨ ਨਾਲ ਗੱਲ ਕੀਤੀ ਹੈ ਤਾਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ-ਇਸ ਬਾਰੇ ਕੁਝ ਵੀ ਨਾ ਕਹਿਣਾ ਚੰਗਾ ਹੋਵੇਗਾ, ਪਰ ਪੁਤਿਨ ਹੋਰ ਲੋਕਾਂ ਨੂੰ ਮਰਦੇ ਨਹੀਂ ਦੇਖਣਾ ਚਾਹੁੰਦਾ ਹੈ।


