ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ

0
87

ਪਟਿਆਲਾ (ਰਾਜਿੰਦਰ ਸਿੰਘ ਥਿੰਦ)- ਖਨੌਰੀ ਮੋਰਚੇ ’ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ। ਕਰੀਬ 20 ਦਿਨ ਪਹਿਲਾਂ ਵੀ ਉਨ੍ਹਾ ਨੂੰ ਦਿਲ ਦਾ ਦੌਰਾ ਪਿਆ ਸੀ। ਇਲਾਜ ਕਰਵਾਉਣ ਤੋਂ ਬਾਅਦ ਉਹ ਮੋਰਚੇ ’ਤੇ ਡਟ ਗਏ ਸਨ। ਇਸੇ ਦੌਰਾਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਪੀ ਜੀ ਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ।