ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ

0
92

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੇ ਜਾਰੀ ਕੀਤੇ ਹਨ।
ਅਮਰੀਕਾ ਛੇਤੀ ਹੀ ਹੋਰ ਭਾਰਤੀ ਕੱਢੇਗਾ
ਅੰਮਿ੍ਰਤਸਰ : ਅਮਰੀਕਾ ਸਰਕਾਰ ਨੇ ਗੈਰਕਾਨੂੰਨੀ ਪ੍ਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਹਫਤੇ ਦੌਰਾਨ ਅਮਰੀਕਾ ਤੋਂ 170-180 ਹੋਰ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ ਮਾਲਵਾਹਕ ਜਹਾਜ਼ 104 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਿਆ ਸੀ। ਦੂਜਾ ਬੈਚ ਕਿੱਥੇ ਉਤਰੇਗਾ, ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ।
ਸਫਾਈ ਮਸ਼ੀਨ ਦੀ ਚੋਰੀ ਦੇ ਕੇਸ ’ਚ ਆਜ਼ਮ ਪਿਓ-ਪੁੱਤ ਨੂੰ ਜ਼ਮਾਨਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਯੂ ਪੀ ਦੇ ਸਾਬਕਾ ਮੰਤਰੀ ਆਜ਼ਮ ਖਾਨ ਅਤੇ ਉਨ੍ਹਾ ਦੇ ਪੁੱਤਰ ਅਬਦੁੱਲਾ ਆਜ਼ਮ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਮਸ਼ੀਨ ਚੋਰੀ ਦੇ ਮਾਮਲੇ ਵਿੱਚ ਅਲਾਹਾਬਾਦ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਰਾਜੇਸ਼ ਬਿੰਦਲ ਦੀ ਬੈਂਚ ਨੇ ਹਾਈ ਕੋਰਟ ਦੇ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ। ਬੈਂਚ ਨੇ ਆਪਣੇ ਹੁਕਮ ਵਿੱਚ ਕਿਹਾਕੇਸ ਦੇ ਤੱਥਾਂ ਅਤੇ ਹਾਲਾਤ, ਜਿਸ ਵਿੱਚ ਅਪੀਲਕਰਤਾਵਾਂ ਦੀ ਕੈਦ ਦੀ ਮਿਆਦ ਸ਼ਾਮਲ ਹੈ ਅਤੇ ਇਹ ਕਿ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ, ਦੇ ਜ਼ੇਰੇ-ਗ਼ੌਰ ਅਸੀਂ ਇਤਰਾਜ਼ਯੋਗ ਹੁਕਮ ਨੂੰ ਰੱਦ ਕਰਨ ਅਤੇ ਅਪੀਲਕਰਤਾਵਾਂ ਨੂੰ ਜ਼ਮਾਨਤ ਦੇਣ ਲਈ ਤਿਆਰ ਹਾਂ। ਖਾਨ, ਉਸ ਦੇ ਪੁੱਤਰ ਅਤੇ ਪੰਜ ਹੋਰਨਾਂ ਵਿਰੁੱਧ 2022 ਵਿੱਚ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ ਕਿ ਉਨ੍ਹਾਂ ਸੜਕ ਸਫਾਈ ਕਰਨ ਵਾਲੀ ਮਸ਼ੀਨ ਚੋਰੀ ਕੀਤੀ ਹੈ, ਜਿਸ ਨੂੰ ਨਗਰ ਪਾਲਿਕਾ ਰਾਮਪੁਰ ਜ਼ਿਲ੍ਹੇ ਨੇ ਖਰੀਦਿਆ ਸੀ।