ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ 7 ਮੈਂਬਰੀ ਕਮੇਟੀ ਦੀ ਦੂਜੀ ਮੀਟਿੰਗ ਵੀਰਵਾਰ ਹੋਈ, ਪਰ ਇਸ ਵਿਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨਹੀਂ ਪਹੁੰਚੇ, ਤਾਂ ਵੀ ਭੂੰਦੜ ਨਾਲ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਮੁਲਾਕਾਤ ਜ਼ਰੂਰ ਕੀਤੀ ਗਈ । ਭੂੰਦੜ ਨਾਲ ਵਿਚਾਰ-ਵਟਾਂਦਰਾ ਕਰਨ ਲਈ ਵਡਾਲਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਮਿਲੇ। ਹੁਣ 16 ਫਰਵਰੀ ਨੂੰ 7 ਮੈਂਬਰੀ ਕਮੇਟੀ ਦੀ ਅਗਲੀ ਮੀਟਿੰਗ ਹੋਵੇਗੀ, ਜਿਸ ਵਿਚ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਜਾਵੇਗੀ। ਅੱਜ ਅਕਾਲੀ ਦਲ ਬੇਹੱਦ ਡੂੰਘੇ ਸੰਕਟ ਵਿਚੋਂ ਲੰਘ ਰਿਹਾ ਹੈ ਅਤੇ ਆਪਸੀ ਈਰਖਾ ਨੂੰ ਪਿੱਛੇ ਕਰਕੇ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।