ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਦੇ ਖਿਲਾਫ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਯੂਨੀਵਰਸਿਟੀ ਦੇ ਕੁਝ ਅਧਿਆਪਕਾਂ ਤੇ ਹੋਰ ਸਟਾਫ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਵਾਈਸ ਚਾਂਸਲਰ ਨੇ ਕੁਝ ਵਿੱਤੀ ਬੇਨਿਯਮੀਆਂ ਕੀਤੀਆਂ ਹਨ ਤੇ ਇਨ੍ਹਾਂ ਦੇ ਯੋਗਤਾ ਦੇ ਸਰਟੀਫਿਕੇਟਾਂ ਵਿਚੋਂ ਕੁਝ ਜਾਅਲੀ ਹਨ।