40-45 ਲੱਖ ਡੁੱਬੇ

0
98

ਸੁਲਤਾਨਪੁਰ ਲੋਧੀ
(ਬਲਵਿੰਦਰ ਸਿੰਘ ਧਾਲੀਵਾਲ)
ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸੰਬੰਧਤ ਸਾਹਿਲਪ੍ਰੀਤ ਸਿੰਘ ਵੀ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਸਾਹਿਲਪ੍ਰੀਤ ਸਿੰਘ ਦੇ ਪਰਵਾਰ ਨੇ ਉਜਵਲ ਭਵਿੱਖ ਦਾ ਸੁਪਨਾ ਦੇਖਦਿਆਂ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਆਸ ਕੀਤੀ ਸੀ ਕਿ ਉਹ ਪਰਵਾਰ ਦੀ ਵਿੱਤੀ ਹਾਲਤ ਸੁਧਾਰੇਗਾ।ਸਾਹਿਲਪ੍ਰੀਤ ਦੇ ਦਾਦਾ ਗੁਰਮੀਤ ਸਿੰਘ ਨੇ ਦੱਸਿਆ ਕਿ ਪੋਤੇ ਨੂੰ ਅਮਰੀਕਾ ਭੇਜਣ ਲਈ ਉਸ ਨੇ ਘਰ, ਜ਼ਮੀਨ ਸਭ ਕੁਝ ਗਹਿਣੇ ਰੱਖ ਦਿੱਤਾ, ਕੁਝ ਜ਼ਮੀਨ ਵੀ ਵੇਚ ਦਿੱਤੀ ਅਤੇ ਰਿਸ਼ਤੇਦਾਰਾਂ ਕੋਲੋਂ ਵਿੱਤੀ ਸਹਾਇਤਾ ਲਈ ਸੀ। ਇਸ ਲਈ ਉਨ੍ਹਾਂ ਕਰੀਬ 40-45 ਲੱਖ ਰੁਪਏ ਦਾ ਕਰਜ਼ਾ ਲਿਆ। ਕਰੀਬ 20 ਦਿਨ ਪਹਿਲਾਂ ਪਰਵਾਰ ਦੀ ਸਾਹਿਲ ਨਾਲ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਸ਼ਨੀਵਾਰ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ। ਖਬਰ ਮਿਲਣ ਤੋਂ ਬਾਅਦ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਵਾਰ ਵੱਲੋਂ ਸਰਕਾਰ ਪਾਸੋਂ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ ਤੇ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।