ਪੰਜਾਬ ’ਚ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣ ਦੀ ਚਰਚਾ

0
91

ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਬਦਲੇ ਜਾਣ ਦੀ ਚਰਚਾ ਚੱਲ ਪਈ ਹੈ। ਜਾਣਕਾਰੀ ਮੁਤਾਬਕ ਨਵੇਂ ਪ੍ਰਧਾਨ, ਕਾਰਜਕਾਰੀ ਪ੍ਰਧਾਨ ਤੇ ਜਨਰਲ ਸਕੱਤਰ ਬਣਾਏ ਜਾਣਗੇ। ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਤੇ ਪਰਗਟ ਸਿੰਘ ਪ੍ਰਧਾਨ ਦੀ ਰੇਸ ’ਚ ਅੱਗੇ ਦੱਸੇ ਜਾ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਲਿਤ ਕਾਰਡ ਵੀ ਖੇਡ ਸਕਦੀ ਹੈ।
ਪਟਾਕਾ ਫੈਕਟਰੀ ’ਚ ਧਮਾਕਾ, 2 ਮੌਤਾਂ
ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਦੇ ਕਮਲੇਸ਼ਵਰ ਤਾਲੁਕਾ ’ਚ ਐਤਵਾਰ ਏਸ਼ੀਅਨ ਫਾਇਰ ਵਰਕਸ ਫੈਕਟਰੀ ’ਚ ਧਮਾਕੇ ਕਾਰਨ ਦੋ ਜਣੇ ਮਾਰੇ ਗਏ ਤੇ ਤਿੰਨ ਜ਼ਖਮੀ ਹੋ ਗਏ।
ਇਮਾਰਤ ’ਚ ਅੱਗ, ਦੋ ਮੌਤਾਂ
ਮੁੰਬਈ : ਵਡਗਡੀ ਖੇਤਰ ਵਿੱਚ ਐਤਵਾਰ ਸਵੇਰੇ ਇੱਕ ਉੱਚੀ ਇਮਾਰਤ ਵਿੱਚ ਅੱਗ ਲੱਗਣ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਅੱਗ ਬਿਜਲੀ ਦੀਆਂ ਤਾਰਾਂ ਅਤੇ ਮੀਟਰ ਬਕਸੇ ਤੋਂ ਲੱਗੀ ਤੇ ਅੱਗੇ ਫੈਲ ਗਈ।