ਨਿਗਰਾਨ ਕਮੇਟੀ ਦੀ ਮੀਟਿੰਗ ਭਲਕ ਤੱਕ ਟਲੀ

0
107

ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਤ ਜ਼ਰੂਰੀ ਨਿੱਜੀ ਪਰਵਾਰਕ ਰੁਝੇਵਿਆਂ ਕਾਰਨ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਲਈ ਅਕਾਲ ਤਖਤ ਵੱਲੋਂ ਕਾਇਮ ਕੀਤੀ ਗਈ 7 ਮੈਂਬਰੀ ਕਮੇਟੀ ਦੀ ਐਤਵਾਰ ਨੂੰ ਹੋਣ ਵਾਲੀ ਇਕੱਤਰਤਾ ਹੁਣ 18 ਫਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ 12:30 ਵਜੇ ਰੱਖੀ ਹੈ। ਇਸ ਤੋਂ ਪਹਿਲਾਂ ਦੋ ਇਕੱਤਰਤਾਵਾਂ ਹੋ ਚੁੱਕੀਆਂ ਹਨ, ਪਰ ਉਨ੍ਹਾਂ ਵਿੱਚ ਅਕਾਲੀ ਦਲ ਵੱਲੋਂ ਆਪਣੇ ਤੌਰ ’ਤੇ ਸ਼ੁਰੂ ਕੀਤੀ ਹੋਈ ਭਰਤੀ ਬਾਰੇ ਰੇੜਕਾ ਖਤਮ ਨਹੀਂ ਹੋਇਆ।