ਮੰਤਰੀ ਦਾ ‘ਪੀ ਏ’ ਗਿ੍ਰਫਤਾਰ

0
82

ਲੁਧਿਆਣਾ : ਪੁਲਸ ਨੇ ਸ਼ਹਿਰ ਵਿੱਚ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪੀ ਏ ਦੱਸਣ ਵਾਲੇ ਨਕਲੀ ਪੀ ਏ ਕੁਲਦੀਪ ਸਿੰਘ ਨੂੰ ਗਿ੍ਰਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ। ਦੱਸਿਆ ਜਾ ਰਿਹਾ ਹੈ ਕਿ ਉਹ ਮੁੰਡੀਆਂ ਦਾ ਪੀ ਏ ਦੱਸ ਕੇ ਕੰਮ ਕਰਵਾਉਣ ਦਾ ਲਾਰਾ ਲਾ ਕੇ ਲੋਕਾਂ ਤੋਂ ਪੈਸੇ ਲੈਂਦਾ ਸੀ। ਜਾਣਕਾਰੀ ਅਨੁਸਾਰ ਉਸ ਨੇ ਵਿੱਕੀ ਵਰਮਾ ਨਾਂਅ ਦੇ ਇੱਕ ਪ੍ਰਾਪਰਟੀ ਡੀਲਰ ਤੋਂ ਕਿਸੇ ਹੋਰ ਦੇ ਨਾਂਅ ’ਤੇ 3 ਲੱਖ ਰੁਪਏ ਲਏ ਸਨ। ਜਦੋਂ ਉਸ ਨੂੰ ਇਸ ਦੀ ਅਸਲੀਅਤ ਬਾਰੇ ਪਤਾ ਲੱਗਾ ਤਾਂ ਉਸ ਨੇ ਕੈਬਨਿਟ ਮੰਤਰੀ ਮੁੰਡੀਆਂ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਕੁਲਦੀਪ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ।