ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐੱਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ।ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐੱਸ. ਅਫ਼ਸਰਾਂ ਨੇ ਸੋਮਵਾਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।ਮਾਨ ਨੇ ਉਮੀਦ ਜਤਾਈ ਕਿ ਇਹ ਪੀ.ਸੀ.ਐੱਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਕਾਬਲੀਅਤ ਦੀ ਵਰਤੋਂ ਚੰਗੇ ਸ਼ਾਸਨ, ਨਾਗਰਿਕ ਸੇਵਾਵਾਂ ਦੀ ਚੰਗੇ ਤਰੀਕੇ ਨਾਲ ਡਲੀਵਰੀ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਜਨਤਕ ਸੇਵਾ ਦਾ ਚੰਗਾ ਤਜਰਬਾ ਰੱਖਣ ਵਾਲੇ ਇਹ ਅਧਿਕਾਰੀ ਸੂਬੇ ਦੀ ਸ਼ਾਨ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਆਪਣੀ ਸਖ਼ਤ ਮਿਹਨਤ, ਸੰਜੀਦਗੀ, ਸਮਰੱਥਾ ਤੇ ਪੇਸ਼ੇਵਰ ਪਹੁੰਚ ਨਾਲ ਆਪਣਾ ਵੱਖਰਾ ਮੁਕਾਮ ਸਥਾਪਤ ਕਰਨਗੇ।





