ਧਾਮੀ ਤੋਂ ਬਾਅਦ ਬਡੂੰਗਰ ਨੇ ਵੀ ਅਰਜ਼ੀ ਗੁਜ਼ਾਰੀ

0
106

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇੱਕ ਦਿਨ ਬਾਅਦ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਕਰਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ’ਚੋਂ ਖੁਦ ਨੂੰ ਬਾਹਰ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਰਜ਼ੀ ਘੱਲ ਦਿੱਤੀ। ਅਕਾਲ ਤਖ਼ਤ ਦੀ ਫ਼ਸੀਲ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਨੂੰ ਪਿਛਲੇ ਸਾਲ 2 ਦਸੰਬਰ ਨੂੰ ਸੁਣਾਈ ਧਾਰਮਕ ਸਜ਼ਾ ਮੌਕੇ ਜਥੇਦਾਰ ਨੇ ਸ਼੍ਰੋਮਣੀ ਅਕਾਲੀ ਵਿੱਚ ਨਵੇਂ ਸਿਰੇ ਤੋਂ ਭਰਤੀ ਮੌਕੇ ਜਥੇਦਾਰ ਨੇ ਸ਼੍ਰੋਮਣੀ ਅਕਾਲੀ ਵਿੱਚ ਨਵੇਂ ਸਿਰੇ ਤੋਂ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਸੱਤ ਮੈਂਬਰੀ ਕਮੇਟੀ ਬਣਾਈ ਸੀ। ਇਸ ਕਮੇਟੀ ਵਿਚ ਧਾਮੀ ਤੇ ਬਡੂੰਗਰ ਤੋਂ ਇਲਾਵਾ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਸਤਵੰਤ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਇਆਲੀ ਸ਼ਾਮਲ ਹਨ। ਬਾਕੀ ਮੈਂਬਰਾਂ ਨੇ ਤੈਅ ਤਰੀਕ ਮੁਤਾਬਕ ਬਹਾਦਰਗੜ੍ਹ ’ਚ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਉਹ ਆਪਣੀ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਣਗੇ।