ਕਾਂਗਰਸ ਪ੍ਰਧਾਨ ਦੀ ਚੋਣ ਦਾ ਪ੍ਰੋਗਰਾਮ 3-4 ਦਿਨਾਂ ’ਚ ਐਲਾਨੇ ਜਾਣ ਦੀ ਸੰਭਾਵਨਾ

0
355

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਸੰਬੰਧੀ ਵੇਰਵੇ ਸਹਿਤ ਪ੍ਰੋਗਰਾਮ ਅਗਲੇ ਤਿੰਨ-ਚਾਰ ਦਿਨਾਂ ਵਿਚ ਐਲਾਨੇ ਜਾਣ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਨਾਲ ਜੁੜੇ ਭਰੋਸੇਯੋਗ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਦੀ ਚੋਣ ਅਥਾਰਿਟੀ ਨੇ ਕਿਹਾ ਕਿ ਉਹ 20 ਸਤੰਬਰ ਤੱਕ ਨਵੇਂ ਮੁਖੀ ਦੀ ਚੋਣ ਮੁਕੰਮਲ ਕਰਵਾਉਣ ਸੰਬੰਧੀ ਆਪਣੇ ਪ੍ਰੋਗਰਾਮ ’ਤੇ ਕਾਇਮ ਹੈ। ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੇ ਕਿਹਾਕਾਂਗਰਸ ਪ੍ਰਧਾਨ ਦੀ ਚੋਣ ਲਈ ਅੰਤਿਮ ਮਿਤੀ ਨੂੰ ਮਨਜ਼ੂਰੀ ਦੇਣਾ ਕਾਂਗਰਸ ਵਰਕਿੰਗ ਕਮੇਟੀ ’ਤੇ ਨਿਰਭਰ ਹੈ, ਪਰ ਅਸੀਂ ਆਪਣੇ ਵੱਲੋਂ ਪੂਰੀ ਤਰ੍ਹਾਂ ਤਿਆਰ ਹਾਂ।
ਪਾਰਟੀ ਦੇ ਇੱਕ ਸਿਖਰਲੇ ਸੂਤਰ ਨੇ ਦੱਸਿਆਕਾਂਗਰਸ ਪ੍ਰਧਾਨ ਦੀ ਚੋਣ ਸੰਬੰਧੀ ਪ੍ਰੋਗਰਾਮ ਆਉਣ ਵਾਲੇ 3-4 ਦਿਨਾਂ ਦੇ ਅੰਦਰ ਜਾਰੀ ਹੋ ਜਾਵੇਗਾ। ਇਸ ਵਿਚ ਨਾਮਜ਼ਦਗੀਆਂ ਦਾਖਲ ਕਰਨ ਅਤੇ ਵਾਪਸ ਲੈਣ ਸੰਬੰਧੀ ਤਰੀਕਾਂ ਦੀ ਵੇਰਵੇ ਸਹਿਤ ਜਾਣਕਾਰੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here