ਜੱਜ ਦੀ ਜਾਂਚ ਕਰਨ ਦੇ ਹੁਕਮ ’ਤੇ ਰੋਕ

0
81

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਵਿਰੁੱਧ ਸ਼ਿਕਾਇਤਾਂ ਸੁਣਨ ਦੇ ਲੋਕਪਾਲ ਦੇ ਹੁਕਮ ’ਤੇ ਰੋਕ ਲਗਾ ਦਿੱਤੀ। ਕੋਰਟ ਨੇ ਕਿਹਾ ਕਿ ਲੋਕਪਾਲ ਦਾ ਇਹ ਫੈਸਲਾ ਬਹੁਤ, ਬਹੁਤ ਪ੍ਰੇਸ਼ਾਨ ਕਰਨ ਵਾਲਾ ਅਤੇ ਨਿਆਂ ਪਾਲਿਕਾ ਦੀ ਆਜ਼ਾਦੀ ਨੂੰ ਲੈ ਕੇ ਫ਼ਿਕਰਾਂ ਵਿੱਚ ਪਾਉਣ ਵਾਲਾ ਹੈ। ਜਸਟਿਸ ਬੀ ਆਰ ਗਵਈ ਦੀ ਅਗਵਾਈ ਵਾਲੀ ਵਿਸ਼ੇਸ਼ ਬੈਂਚ ਨੇ ਨੋਟਿਸ ਜਾਰੀ ਕਰਕੇ ਕੇਂਦਰ, ਲੋਕਪਾਲ ਰਜਿਸਟਰਾਰ ਅਤੇ ਮੌਜੂਦਾ ਹਾਈ ਕੋਰਟ ਦੇ ਜੱਜ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਵਾਲੇ ਵਿਅਕਤੀ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਹਾਈ ਕੋਰਟ ਦਾ ਜੱਜ ਕਦੇ ਵੀ ਲੋਕਪਾਲ ਤੇ ਲੋਕ ਆਯੁਕਤ ਐਕਟ 2013 ਦੇ ਘੇਰੇ ਵਿੱਚ ਨਹੀਂ ਆਉਂਦਾ। ਬੈਂਚ ਨੇ ਸ਼ਿਕਾਇਤਕਰਤਾ ਨੂੰ ਜੱਜ ਦਾ ਨਾਂਅ ਦੱਸਣ ਤੋਂ ਰੋਕਣ ਲਈ ਹੁਕਮ ਜਾਰੀ ਕੀਤਾ ਅਤੇ ਸ਼ਿਕਾਇਤ ਗੁਪਤ ਰੱਖਣ ਦਾ ਨਿਰਦੇਸ਼ ਦਿੱਤਾ।