ਚੰਡੀਗੜ੍ਹ (�ਿਸ਼ਨ ਗਰਗ) ਨਾਇਬ ਸਿੰਘ ਸੈਣੀ ਦੀ ਹਰਿਆਣਾ ਸਰਕਾਰ ਨੇ 1990 ਬੈਚ ਦੇ ਸੀਨੀਅਰ ਆਈ ਏ ਐੱਸ ਅਧਿਕਾਰੀ ਅਨੁਰਾਗ ਰਸਤੋਗੀ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਸੂਬਾ ਸਰਕਾਰ ਨੇ ਰਸਤੋਗੀ ਨੂੰ ਵਿੱਤ ਅਤੇ ਪਲੈਨਿੰਗ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਹੈ। ਉਹ ਵਿਵੇਕ ਜੋਸ਼ੀ ਦੀ ਥਾਂ ਲੈਣਗੇ, ਜਿਨ੍ਹਾ ਨੂੰ ਪਿਛਲੇ ਦਿਨੀਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਯੂ ਪੀ ਦੇ ਮੁਰਾਦਾਬਾਦ ਦੇ ਰਸਤੋਗੀ 30 ਜੂਨ ਨੂੰ ਸੇਵਾਮੁਕਤ ਹੋਣਗੇ।



