ਮਨਰੇਗਾ ਕਾਮਿਆਂ ਦੇ ਚੁੱਲ੍ਹੇ ਬੰਦ ਹੋਣਾ ਸਰਕਾਰ ਤੇ ਪ੍ਰਸ਼ਾਸਨ ਦੀ ਬਦਨੀਤੀ ਤੇ ਲਾਪ੍ਰਵਾਹੀ ਦਾ ਸਿੱਟਾ : ਚੌਹਾਨ/ਉੱਡਤ

0
107

ਮਾਨਸਾ (ਆਤਮਾ ਸਿੰਘ ਪਮਾਰ)
ਸਮੁੱਚੇ ਮਾਨਸਾ ਜ਼ਿਲ੍ਹੇ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਕਾਨੂੰਨ ਤਹਿਤ ਰੁਜ਼ਗਾਰ ਨਾ ਮਿਲਣ ਤੇ ਮਜ਼ਦੂਰ ਮੰਗਾਂ ਸਬੰਧੀ ਸਥਾਨਕ ਬੀ ਡੀ ਪੀ ਓ ਦਫਤਰ ਦਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਓਂ ਤੇ ਏਟਕ ਦੇ ਕਰਨੈਲ ਸਿੰਘ ਭੀਖੀ ਦੀ ਅਗਵਾਈ ਹੇਠ ਸੈਂਕੜੇ ਕਿਰਤੀਆਂ ਵੱਲੋਂ ਰੋਹ ਭਰਪੂਰ ਪ੍ਰਦਰਸ਼ਨ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਤੇ ਘਿਰਾਓ ਕੀਤਾ ਗਿਆ।ਇਸ ਸਮੇਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ �ਿਸ਼ਨ ਸਿੰਘ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਕਾਮਿਆਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਬੰਦ ਹੋ ਗਏ ਹਨ, ਜੋ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਦੀ ਬਦਨੀਤ ਤੇ ਲਾਪ੍ਰਵਾਹੀ ਦਾ ਸਿੱਟਾ ਹੈ।ਆਗੂਆਂ ਨੇ ਮਨਰੇਗਾ ਕਾਨੂੰਨ ਦੀਆਂ ਧੱਜੀਆਂ ਉਡਾਉਦੇ ਹੋਏ ਅਧਿਕਾਰੀਆਂ ਵੱਲੋਂ ਪ੍ਰੋਗ੍ਰੈਸ ਤਹਿਤ ਦਿਹਾੜੀ ਘੱਟ ਪਾਈ ਜਾ ਰਹੀ ਹੈ, ਜਦੋਂ ਕਿ ਸਮਾਂ ਤੇ ਦਿਹਾੜੀ ਕਾਨੂੰਨ ਅਨੁਸਾਰ ਤੈਅ ਹੈ।ਉਨ੍ਹਾਂ ਕਾਮਿਆਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਮਜ਼ਦੂਰ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਕਿਉਕਿ ਹਰ ਲੋੜਵੰਦ ਪਰਿਵਾਰਾਂ ਨੂੰ ਦਸ-ਦਸ ਮਰਲੇ ਦੇ ਪਲਾਟ ਦੇਣ, ਘੱਟੋ ਘੱਟ ਬੁਢਾਪਾ ਪੈਨਸ਼ਨ 5000/ ਰੁਪਏ ਪ੍ਰਤੀ ਮਹੀਨਾਕਰਨ, 1/3 ਹਿੱਸੇ ਦੀ ਪੰਚਾਇਤੀ ਜ਼ਮੀਨ ਦਲਿਤਾਂ ਨੂੰੂ ਦੇਣ, ਨਰਮਾ ਚੁਗਾਈ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ ਆਦਿ ਮੰਗਾਂ ਤੁਰੰਤ ਮੰਨੀਆਂ ਜਾਣ।ਇਸ ਵਿੱਚ ਕੀਤੀ ਜਾ ਰਹੀ ਆਨਾਕਾਨੀ ਬਰਦਾਸ਼ਤ ਨਹੀਂ ਹੋਵੇਗੀ, ਜਿਸ ਖਿਲਾਫ ਤਿੱਖਾ ਅੰਦੋਲਨ ਵੀ ਕੀਤਾ ਜਾਏਗਾ।ਇਸ ਮੌਕੇ ਬੀ ਡੀ ਪੀ ਓ ਰਾਹੀਂ ਜਥੇਬੰਦੀਆਂ ਵੱਲੋਂ ਇੱਕ ਮੰਗ ਪੱਤਰ ਵੀ ਸੂਬਾ ਸਰਕਾਰ ਨੂੰ ਭੇਜਿਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਦਲਜੀਤ ਮਾਨਸ਼ਾਹੀਆ, ਰੂਪ ਸਿੰਘ ਢਿੱਲੋਂ, ਕਪੂਰ ਸਿੰਘ ਕੋਟ ਲੱਲੂ, ਸੁਖਦੇਵ ਸਿੰਘ ਪੰਧੇਰ, ਗੁਰਪਿਆਰ ਸਿੰਘ ਫੱਤਾ, ਸੁਖਦੇਵ ਮਾਨਸਾ, ਬੂਟਾ ਸਿੰਘ ਬਰਨਾਲਾ, ਮੋਤੀ ਸਿੰਘ ਭੈਣੀਬਾਘਾ, ਸਿੰਦਰ ਕੌਰ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਹਰਨੇਕ ਸਿੰਘ ਢਿੱਲੋਂ, ਹਰਨੇਕ ਪੰਧੇਰ, ਮੁਖਤਿਆਰ ਸਿੰਘ ਖਿਆਲਾਂ, ਬੂਟਾ ਸਿੰਘ ਬਾਜੇ ਵਾਲਾ, ਮੱਘਰ ਮੀਰਪੁਰ, ਬਲਦੇਵ ਦੂਲੋਵਾਲ, ਕਰਨੈਲ ਦੂਲੋਵਾਲ, ਸਿਕੰਦਰ ਸਿੰਘ ਸੱਦਾ ਸਿੰਘ ਵਾਲਾ, ਮਿੱਠੂ ਬਾਬਾ ਖਿੱਲਣ, ਰਾਜੂ ਕੋਟ ਲੱਲੂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।ਸਟੇਜ ਸਕੱਤਰ ਦੀ ਭੂਮਿਕਾ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਾਥੀ ਹਰਪ੍ਰੀਤ ਸਿੰਘ ਮਾਨਸਾ ਵੱਲੋਂ ਬਾਖੂਬੀ ਨਿਭਾਈ ਗਈ।